• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Tuesday November 24, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਸੁਖਬੀਰ ਬਾਦਲ ਦਾ ਅਸਤੀਫ਼ਾ ਕੀਤਾ ਮਨਜ਼ੂਰ!

https://www.surreynewsbc.com/wp-content/uploads/2025/01/IMG_8856.jpeg
Gurbaj Singh Brar
January 10, 2025 8:26am

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ । ਕਮੇਟੀ ਦੀ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਤੋਂ ਬਾਅਦ ਲਏ ਗਏ ਅਹਿਮ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਦੇ ਵੱਡੇ ਫੈਸਲੇ ਪਾਰਲੀਮੈਂਟਰੀ ਬੋਰਡ ਲਵੇਗਾ। 20 ਜਨਵਰੀ ਤੋਂ 20 ਫਰਵਰੀ ਤੱਕ ਅਕਾਲੀ ਦਲ ਦੀ ਜਥੇਬੰਦਕ ਭਰਤੀ ਚੱਲੇਗੀ। ਗੁਲਜ਼ਾਰ ਸਿੰਘ ਰਣੀਕੇ ਮੁੱਖ ਚੋਣ ਅਧਿਕਾਰੀ ਦੀ ਭੂਮਿਕਾ ਨਿਭਾਉਣਗੇ।ਨਵੇਂ ਪ੍ਰਧਾਨ ਦੀ ਚੋਣ 1 ਮਾਰਚ ਨੂੰ ਹੋਵੇਗੀ। ਸੁਖਬੀਰ ਸਿੰਘ ਬਾਦਲ ਤੋਂ ਬਿਨਾਂ ਹੋਰ ਕਿਸੇ ਆਗੂ ਦਾ ਅਸਤੀਫਾ ਨਹੀਂ ਲਿਆ ਗਿਆ।ਸਮੂਹ ਜ਼ਿਲ੍ਹਾ ਪ੍ਰਧਾਨ ਆਪਣੇ ਅਹੁਦਿਆਂ ‘ਤੇ ਬਣੇ ਰਹਿਣਗੇ। ਨਵੇਂ ਪ੍ਰਧਾਨ ਦੀ ਚੋਣ ਤੋਂ ਬਾਅਦ ਸਾਰਾ ਜਥੇਬੰਦਕ ਢਾਂਚਾ ਭੰਗ ਕੀਤਾ ਜਾਵੇਗਾ। ਭਰਤੀ ਪ੍ਰਕਿਰਿਆ ‘ਤੇ ਨਿਗਰਾਨੀ ਰੱਖਣ ਲਈ ਵਰਕਿੰਗ ਕਮੇਟੀ ਵੱਲੋਂ ਜ਼ਿਲ੍ਹਾ ਅਬਜ਼ਰਵਰ ਵੀ ਲਗਾਏ ਗਏ ਹਨ। ਪਾਰਟੀ ਵਿੱਚੋਂ ਕੱਢੇ ਗਏ ਆਗੂਆਂ ਬਾਰੇ ਬੋਲਦਿਆਂ ਡਾ. ਦਲਜੀਤ ਸਿੰਘ ਚੀਮਾਂ ਨੇ ਕਿਹਾ ਕਿ ਜਿਨ੍ਹਾਂ ‘ਤੇ ਕਾਰਵਾਈ ਹੋਈ ਹੈ ਉਹ ਅਨੁਸ਼ਾਸਨੀ ਕਮੇਟੀ ਅੱਗੇ ਆਪਣਾ ਪੱਖ ਰੱਖ ਸਕਦੇ ਹਨ।

ਅਸਤੀਫ਼ਾ ਮਨਜ਼ੂਰ ਹੋਣ ਪਿੱਛੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਮੈਂ ਤਾਂ ਪਹਿਲਾਂ ਹੀ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਚੁੱਕਾ ਸੀ। ਉਨ੍ਹਾਂ ਪਾਰਟੀ ਆਗੂਆਂ ‘ਤੇ ਵਰਕਰਾਂ ਦਾ ਧੰਨਵਾਦ ਵੀ ਕੀਤਾ।

ਜ਼ਿਕਰਯੋਗ ਹੈ ਕਿ ਅਕਾਲੀ ਆਗੂ ਸੁਖਬੀਰ ਬਾਦਲ ਨੂੰ ਅਕਾਲ ਤਖ਼ਤ ਸਾਹਿਬ ਵੱਲੋਂ ‘ਤਨਖਾਹੀਆ’ ਕਰਾਰ ਦਿੱਤਾ ਗਿਆ ਸੀ। ਸੁਖਬੀਰ ਬਾਦਲ ਦਾ ਅਸਤੀਫ਼ਾ ਮਨਜ਼ੂਰ ਕਰਨ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਸੀਨੀਅਰ ਅਕਾਲੀ ਆਗੂਆਂ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਸੀ।

Share

Canada Extends Foreign Homebuyer Ban Until January 1, 2029

Ottawa Announces $4.1-Billion Grocery Benefit Boost for 12 Million Canadians

ਪਹਿਲਾ ਪੂਰਨਮਾਸ਼ੀ ਸਨਮਾਨ ਪ੍ਰਿੰਸੀਪਲ ਸਰਵਣ ਸਿੰਘ ਨੂੰ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News