• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Sunday March 29, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਹਿਮਾਚਲ ਵਿੱਚ ਸਿੱਖਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ- ਸੁਖਬੀਰ ਬਾਦਲ

https://www.surreynewsbc.com/wp-content/uploads/2024/08/6BD4C45B-43F2-4E13-ABFE-A017D13FA14E.jpeg
ਸਟਾਫ਼ ਰਿਪੋਰਟਰ
March 19, 2025 9:59am

ਚੰਡੀਗੜ੍ਹ-ਪੰਜਾਬ ਤੋਂ ਹਿਮਾਚਲ ਪ੍ਰਦੇਸ਼ ਜਾ ਰਹੇ ਪੰਜਾਬ ਦੇ ਨੌਜਵਾਨਾਂ ਨੂੰ ਰੋਕ ਕੇ ਝੰਡੇ ਲਾਹੇ ਜਾਣ ਦੀਆਂ ਦੀਆਂ ਘਟਨਾਵਾਂ ਦਾ ਅਕਾਲੀ ਦਲ ਨੇ ਗੰਭੀਰ ਨੋਟਿਸ ਲਿਆ ਹੈ । ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ਸਿੱਖ ਸ਼ਰਧਾਲੂਆਂ ‘ਤੇ ਹੋ ਰਹੇ ਹਮਲਿਆਂ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ।ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਕੇਵਲ ਰਾਜਨੀਤਿਕ ਸਾਜਿਸ਼ਾਂ ਤਹਿਤ ਨਫ਼ਰਤ ਫੈਲਾ ਕੇ ਹੀ ਨਿਸ਼ਾਨਾ ਨਹੀਂ ਬਣਾਇਆ ਜਾ ਰਿਹਾ, ਸਗੋਂ ਸਾਡੇ ਸਨਮਾਨਿਤ ਪ੍ਰਤੀਕਾਂ ਦਾ ਵੀ ਨਿਰਾਦਰ ਕੀਤਾ ਜਾ ਰਿਹਾ ਹੈ । ਇਹਨਾਂ ਘਟਨਾਵਾਂ ਨੇ ਮਾਹੌਲ ਨੂੰ ਵਿਗਾੜ ਦਿੱਤਾ ਹੈ ਅਤੇ ਪੰਜਾਬੀਆਂ ਅਤੇ ਹਿਮਾਚਲ ਦੇ ਲੋਕਾਂ ਵਿਚਕਾਰ ਤਣਾਅ ਪੈਦਾ ਕਰ ਦਿੱਤਾ ਹੈ । ਹਿਮਾਚਲ ਪ੍ਰਦੇਸ਼ ਦੀ ਸਰਕਾਰ ਨੂੰ ਸੰਜੀਦਗੀ ਨਾਲ ਇਹਨਾਂ ਘਟਨਾਵਾਂ ਦਾ ਨੋਟਿਸ ਲੈ ਕੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਅਜਿਹੀਆਂ ਘਟਨਾਵਾਂ ਭਵਿੱਖ ‘ਚ ਨਾ ਵਾਪਰਨ ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਖਾਲਸਾਈ ਨਿਸ਼ਾਨ ਸਾਹਿਬ ਸਾਡੇ ਵਿਸ਼ਵਾਸ ਦੇ ਨਾਲ-ਨਾਲ ਸਾਡੇ ਬਹਾਦਰ ਖਾਲਸਾ ਪੰਥ ਦੁਆਰਾ ਸਾਡੇ ਦੇਸ਼ ਦੀ ਰਾਸ਼ਟਰੀ ਸ਼ਾਨ ਨੂੰ ਬਰਕਰਾਰ ਰੱਖਣ ਲਈ ਕੀਤੀਆਂ ਗਈਆਂ ਬੇਮਿਸਾਲ ਕੁਰਬਾਨੀਆਂ ਦਾ ਪ੍ਰਤੀਕ ਹੈ । ਮੈਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁੱਖੂ ਸੁਖਵਿੰਦਰ ਨੂੰ ਅਪੀਲ ਕਰਦਾ ਹਾਂ ਕਿ ਉਹ ਹਿਮਾਚਲ ਪ੍ਰਦੇਸ਼ ਵਿੱਚ ਸਿੱਖਾਂ ‘ਤੇ ਹਮਲਾ ਕਰਨ ਵਾਲੇ ਅਤੇ ਉਨ੍ਹਾਂ ਦੇ ਸਨਮਾਨਿਤ ਪ੍ਰਤੀਕਾਂ ਦਾ ਨਿਰਾਦਰ ਕਰਨ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਕਾਰਵਾਈ ਕਰਨ । ਮੈਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਅਪੀਲ ਕਰਦਾ ਹਾਂ ਕਿ ਉਹ ਪਹਾੜੀ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨ ਤਾਂ ਜੋ ਅਜਿਹੀਆਂ ਘਟਨਾਵਾਂ ‘ਤੇ ਤੁਰੰਤ ਰੋਕ ਲੱਗ ਸਕੇ।

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News