• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday September 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਮਜੀਠੀਆ ਦੀ ਪੇਸ਼ੀ ਮੌਕੇ ਸੁਖਬੀਰ ਬਾਦਲ ਨੂੰ ਹਿਰਾਸਤ ਵਿੱਚ ਲਿਆ

https://www.surreynewsbc.com/wp-content/uploads/2025/07/IMG_1274.jpeg
Staff Report
July 2, 2025 7:59am

ਚੰਡੀਗੜ੍ਹ- ਪੰਜਾਬ ਪੁਲਸ ਨੇ ਸੁਖਬੀਰ ਬਾਦਲ ਸਮੇਤ ਅਕਾਲੀ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ । ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਕਾਲੀ ਵਰਕਰਾਂ ਨੂੰ ਨਾਲ ਲੈਕੇ ਮਜੀਠੀਆ ਦੀ ਪੇਸ਼ੀ ਮੌਕੇ ਮੁਹਾਲੀ ਵੱਲ ਜਾ ਰਹੇ ਸਨ, ਰਸਤੇ ਵਿੱਚ ਉਨ੍ਹਾਂ ਦੀ ਗੱਡੀ ਨੂੰ ਪੁਲਸ ਪਾਰਟੀ ਨੇ ਰੋਕ ਲਿਆ। ਸੁਖਬੀਰ ਬਾਦਲ ਨੇ ਕਿਹਾ ਕਿ ਉਹ ਗੁਰਦੁਆਰਾ ਅੰਬ ਸਾਹਿਬ ਮੱਥਾ ਟੇਕਣ ਜਾ ਰਹੇ ਹਨ । ਮੁਹਾਲੀ ਦੇ ਐੱਸ.ਐਸ.ਪੀ. ਦੀ ਅਗਵਾਈ ਵਿੱਚ ਪੁਲਸ ਨੇ ਸੁਖਬੀਰ ਬਾਦਲ, ਸਿਕੰਦਰ ਸਿੰਘ ਮਲੂਕਾ, ਹੀਰਾ ਸਿੰਘ ਗਾਬੜੀਆ, ਬਲਵਿੰਦਰ ਸਿੰਘ ਭੂੰਦੜ ਸਮੇਤ ਕਈ ਅਕਾਲੀ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ।  ਹਿਰਾਸਤ ਵਿੱਚ ਲਏ ਜਾਣ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਉਸ ਦੀ ਗ਼ੈਰ-ਪੰਜਾਬੀ ਜੁੰਡਲੀ ਨੇ ਅਤਿ ਦੀ ਬੇਸ਼ਰਮੀ ਧਾਰਨ ਕਰਦਿਆਂ ਆਖਿਰਕਾਰ ਆਪਣੇ ਤਾਨਾਸ਼ਾਹੀ ਰੰਗ ਦਿਖਾ ਕੇ ਐਮਰਜੈਂਸੀ ਦੇ ਕਾਲੇ ਅਤੇ ਭਿਆਨਕ ਦੌਰ ਨੂੰ ਮੁੜ ਚੇਤੇ ਕਰਵਾ ਦਿੱਤਾ ਹੈ ।
ਉਹ ਨਕਾਰੇ ਅਤੇ ਬੇਲਗਾਮ ਸਿਆਸੀ ਆਗੂਆਂ ਵਾਂਗ ਆਖਰੀ ਹਥਿਆਰ ਵਜੋਂ ਦਬਾਅ ਤੇ ਜ਼ਬਰ ਦਾ ਸਹਾਰਾ ਲੈ ਰਹੇ ਹਨ । ਐਮਰਜੈਂਸੀ ਦੌਰਾਨ ਜਾਂ ਜੈਤੋ ਦੇ ਮੋਰਚੇ ਦੌਰਾਨ ਵੀ ਸਿੱਖਾਂ ਨੂੰ ਆਪਣੇ ਪਵਿੱਤਰ ਗੁਰੂ ਘਰਾਂ ਤੱਕ ਜਾਣ ਤੋਂ ਨਹੀਂ ਰੋਕਿਆ ਗਿਆ ਸੀ, ਪਰ ਅੱਜ ਮੈਨੂੰ ਅਤੇ ਅਕਾਲੀ ਵਰਕਰਾਂ ਨੂੰ ਸ਼ਾਂਤੀਪੂਰਨ ਤਰੀਕੇ ਨਾਲ ਗੁਰਦੁਆਰਾ ਸ੍ਰੀ ਅੰਬ ਸਾਹਿਬ, ਮੋਹਾਲੀ ਪਹੁੰਚਣ ਅਤੇ ਇਕੱਠੇ ਹੋਣ ਤੋਂ ਰੋਕ ਦਿੱਤਾ ਗਿਆ ਅਤੇ ਸਾਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ । ਸੁਖਬੀਰ ਬਾਦਲ ਨੇ ਕਿਹਾ ਕਿ ਮੈਨੂੰ ਆਪਣੀ ਗ੍ਰਿਫ਼ਤਾਰੀ ਦਾ ਕੋਈ ਡਰ ਨਹੀਂ ਹੈ, ਇਹ ਤਾਂ ਸਾਨੂੰ ਖੂਨ ‘ਚ ਮਿਲੀ ਵਿਰਾਸਤ ਹੈ ।
ਪਰ ਮੈਂ ਸਰਕਾਰ ਨੂੰ ਸਾਡੇ ਅਕਾਲੀ ਵਰਕਰਾਂ ਦੀ ਧੱਕੇ ਨਾਲ ਕੀਤੀ ਗਈ ਗ੍ਰਿਫ਼ਤਾਰੀ ਵਿਰੁੱਧ ਚੇਤਾਵਨੀ ਦਿੰਦਾ ਹਾਂ, ਇਹ ਲੋਕਤੰਤਰ, ਨਾਗਰਿਕਾਂ ਦੀ ਆਜ਼ਾਦੀ ਅਤੇ ਮਨੁੱਖੀ ਹੱਕਾਂ ਦਾ ਦਿਨ ਦਿਹਾੜੇ ਕੀਤਾ ਗਿਆ ਕਤਲ ਹੈ । ਮੈਂ ਪੁੱਛਣਾ ਚਾਹੁੰਦਾ ਹਾਂ ਮਨੁੱਖੀ ਹੱਕਾਂ ਬਾਰੇ ਬੋਲਣ ਵਾਲੇ ਠੇਕੇਦਾਰ ਅੱਜ ਕਿੱਥੇ ਹਨ ?
ਸੁਖਬੀਰ ਬਾਦਲ ਨੇ ਅਰਵਿੰਦ ਕੇਜਰੀਵਾਲ ਨੂੰ ਤਾਨਾਸ਼ਾਹ ਕਰਾਰ ਦਿੰਦੇ ਹੋਏ ਕਿਹਾ, “ ਕੇਜਰੀਵਾਲ  ਪੰਜਾਬ ਅਤੇ ਪੰਜਾਬੀਆਂ ਦੀ ਲੁੱਟ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਇਨ੍ਹਾਂ ਤਾਨਾਸ਼ਾਹੀ ਅਤੇ ਜ਼ਬਰ ਵਾਲੇ ਹਥਕੰਡਿਆਂ ਦੀ ਵਰਤੋਂ ਕਰ ਰਿਹਾ ਹੈ । ਸ਼੍ਰੋਮਣੀ ਅਕਾਲੀ ਦਲ ਸਿਰਫ਼ ਸਾਡੇ ਸੂਬੇ ਅਤੇ ਪੰਜਾਬੀਆਂ ਦੇ ਸਰੋਤਾਂ ਦੀ ਇਸ ਲੁੱਟ ਦਾ ਵਿਰੋਧ ਨਹੀਂ ਕਰਦਾ, ਬਲਕਿ ਉਹਨਾਂ ਲੋਕਾਂ ਦੇ ਨਾਲ ਖੜ੍ਹਾ ਹੈ ਜੋ ਇਸ ਅਖੌਤੀ ਆਮ ਆਦਮੀ ਪਾਰਟੀ ਦੀ ਤਾਨਾਸ਼ਾਹੀ ਹਕੂਮਤ ਦਾ ਸ਼ਿਕਾਰ ਹੋ ਰਹੇ ਹਨ ।”
“ਮੈਂ ਇਨ੍ਹਾਂ ਗ਼ੈਰ-ਪੰਜਾਬੀਆਂ ਅਤੇ ਉਨ੍ਹਾਂ ਦੀ ਕਠਪੁਤਲੀਆਂ ਵਾਲੀ ਸਰਕਾਰ ਵੱਲੋਂ ਪੰਜਾਬੀਆਂ ਨੂੰ ਦਿੱਤੀ ਗਈ ਚੁਣੌਤੀ ਨੂੰ ਕਬੂਲ ਕਰਦਾ ਹਾਂ । ਬਦਲਾ ਲਉ ਨੀਅਤ ਜ਼ਬਰ ਨਾਲੋਂ ਵੀ ਵੱਡੀ ਅਤੇ ਖ਼ਤਰਨਾਕ ਬੁਰਾਈ ਹੈ: ਇਹ ਪੰਜਾਬ ਅਤੇ ਪੰਜਾਬੀਆਂ ਦੀ ਲੁੱਟ ‘ਤੇ ਪਰਦਾ ਪਾਉਣ ਲਈ ਵਰਤਿਆ ਜਾ ਰਿਹਾ ਹੱਥ ਕੰਡਾ ਹੈ । ਅਸੀਂ ਇਸ ਵਿਰੁੱਧ ਆਖ਼ਰੀ ਸਾਹ ਤੱਕ ਲੜਾਂਗੇ ।”

Share

ਪੰਜਾਬ ਪੁਲਿਸ ਵਿਚ 450 ਏ.ਐੱਸ. ਆਈਜ਼ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

Doerkson Pledges No New Taxes Under Conservative Government

Megan Knight to Run for Conservatives in Surrey South

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News