
ਚੰਡੀਗੜ੍ਹ – ਪੰਜਾਬ ਵਿੱਚ ਆਏ ਹੜ੍ਹ ਨਾਲ ਹੋਏ ਨੁਕਸਾਨ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਦੇ ਉਪਰਾਲੇ ਵੱਜੋਂ ਅੱਜ ਸ਼੍ਰੋਮਣੀ ਅਕਾਲੀ ਦਲ, ਮੁੱਖ ਦਫ਼ਤਰ, ਚੰਡੀਗੜ੍ਹ ਤੋਂ 500 ਫੌਗਿੰਗ ਮਸ਼ੀਨਾਂ ਵੱਖ ਵੱਖ ਇਲਾਕਿਆਂ ਲਈ ਰਵਾਨਾ ਕੀਤੀਆਂ ਗਈਆਂ।
ਇਸ ਮੌਕੇ ਅਕਾਲੀ ਆਗੂ ਸੁਖਬੀਰ ਬਾਦਲ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਮੱਛਰਾਂ ਨਾਲ ਫੈਲਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਲਈ ਯੂਥ ਅਕਾਲੀ ਦਲ ਦੇ ਵਰਕਰ ਸਾਹਿਬਾਨ ਇਨ੍ਹਾਂ ਮਸ਼ੀਨਾਂ ਨਾਲ ਪਿੰਡ ਪਿੰਡ ਦਵਾਈ ਛਿੜਕਾਅ ਦੀ ਡਿਊਟੀ ਆਪ ਨਿਭਾਉਣਗੇ।
ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਆਪਣੀ ਪਾਰਟੀ ਹੈ ਅਤੇ ਹਰ ਦੁੱਖ ਸੁੱਖ ਵਿੱਚ ਆਪਣਿਆਂ ਦੇ ਨਾਲ ਖੜ੍ਹੀ ਹੈ।
ਉਨ੍ਹਾਂ ਕਿਹਾ ਕਿ ਅਸੀਂ ਆਪਣੀ ਜਿੰਮੇਵਾਰੀ ਨੂੰ ਸਮਝਦਿਆਂ, ਡੀਜ਼ਲ, ਜਾਲ ਲਈ ਤਾਰ, ਮੋਟਰ ਪੰਪ, ਪਾਈਪਾਂ, ਜਨਰੇਟਰ, ਅਤੇ ਪਸ਼ੂਆਂ ਲਈ ਅਚਾਰ ਦੀ ਸੇਵਾ ਨਿਭਾਉਣ ਤੋਂ ਬਾਅਦ ਹੁਣ ਅਗਲੇ ਪੜਾਅ ਵਿੱਚ 50,000 ਲੋੜਵੰਦ ਪਰਿਵਾਰਾਂ ਨੂੰ ਖਾਣ ਲਈ ਕਣਕ ਅਤੇ ਇਸ ਤੋਂ ਇਲਾਵਾ 1 ਲੱਖ ਏਕੜ ਜ਼ਮੀਨ ਲਈ ਕਣਕ ਦੇ ਬੀਜ ਦਾ ਪ੍ਰਬੰਧ ਕਰ ਰਹੇ ਹਾਂ।
