
ਚੰਡੀਗੜ੍ਹ- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਵਿਖੇ ਲੰਗਰ ਹਾਲ ’ਚ ਵਪਾਰੀ ਘਟਨਾ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ। ਮੈਂ ਇਸ ਘਟਨਾ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਾ ਹਾਂ।
ਅਕਾਲੀ ਆਗੂ ਨੇ ਕਿਹਾ ਕਿ ਗੁਰੂ ਕਾ ਲੰਗਰ ਸਭ ਦਾ ਸਾਂਝਾ ਹੈ। ਲੰਗਰ ਪ੍ਰਥਾ ਸਮੁੱਚੀ ਮਾਨਵਤਾ ਨੂੰ ਬਰਾਬਰਤਾ ਦਾ ਉਪਦੇਸ਼ ਦਿੰਦੀ ਹੈ। ਅਜਿਹੀ ਪਵਿੱਤਰ ਜਗ੍ਹਾ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਮੇਰੀ ਪ੍ਰਸ਼ਾਸ਼ਨ ਨੂੰ ਬੇਨਤੀ ਵੀ ਹੈ ਅਤੇ ਤਾੜਨਾ ਵੀ, ਕਿ ਸਿੱਖ ਸੰਗਤ ਦੀਆਂ ਭਾਵਨਾਵਾਂ ਨਾਲ ਸੰਬੰਧਿਤ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਗ੍ਰਿਫ਼ਤਾਰ ਕੀਤਾ ਜਾਵੇ। ਤਾਂ ਕਿ ਦੁਬਾਰਾ ਕੋਈ ਪਵਿੱਤਰ ਗੁਰਧਾਮਾਂ ਵਿੱਚ ਅਜਿਹੀ ਹਰਕਤ ਕਰਨ ਦੀ ਹਿਮਾਕਤ ਨਾ ਕਰ ਸਕੇ।

Comments