• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday September 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

‘ਬੇਅਦਬੀ ਦੀਆਂ ਘਟਨਾਵਾਂ ਭਾਈਚਾਰਕ ਸਾਂਝ ਲਈ ਖ਼ਤਰਾ’- ਸੁਖਬੀਰ ਬਾਦਲ

https://www.surreynewsbc.com/wp-content/uploads/2024/08/6BD4C45B-43F2-4E13-ABFE-A017D13FA14E.jpeg
ਸਟਾਫ਼ ਰਿਪੋਰਟ
August 16, 2024 8:16am

ਖੰਨਾਂ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ‘ਤੇ ਫਿਕਰਮੰਦੀ ਪ੍ਰਗਟਾਈ ਹੈ। ਅਕਾਲੀ ਆਗੂ ਨੇ ਖੰਨਾ ਨਗਰ ਦੇ ਪ੍ਰਾਚੀਨ ਸ਼ਿਵ ਮੰਦਿਰ ਵਿਖੇ ਚੋਰੀ ਅਤੇ ਬੇਅਦਬੀ ਦੀ ਵਾਪਰੀ ਦੁੱਖਦਾਈ ਘਟਨਾ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਲੁਧਿਆਣਾ ਹਾਈਵੇ ਉੱਤੇ ਸ਼ਿਵ ਭਗਤਾਂ ਵੱਲੋਂ ਲਗਾਏ ਗਏ ਰੋਸ ਧਰਨੇ ਵਿੱਚ ਹਾਜਰੀ ਭਰੀ।
ਸੁਖਬੀਰ ਸਿੰਘ ਬਾਦਲ ਨੇ ਜਿੱਥੇ ਮੌਕੇ ‘ਤੇ ਇੱਕਤਰ ਸਮੂਹ ਸੰਗਤ ਨਾਲ ਦੁੱਖ ਸਾਂਝਾ ਕੀਤਾ ਅਤੇ ਸਭ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ, ਉੱਥੇ ਹੀ ਜ਼ਿਲ੍ਹੇ ਦੇ ਪੁਲਿਸ ਮੁੱਖੀ ਨਾਲ ਫ਼ੋਨ ਤੇ ਗੱਲ ਕਰਕੇ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਦੀ ਬਿਨਾਂ ਦੇਰੀ ਗ੍ਰਿਫਤਾਰੀ ਲਈ ਵੀ ਆਖਿਆ। ਬਾਦਲ ਨੇ ਉਨ੍ਹਾਂ ਮੁਲਾਜਮਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਿੰਨ੍ਹਾਂ ਨੇ ਧਰਨੇ ‘ਤੇ ਬੈਠੇ ਸ਼ਿਵ ਭਗਤਾਂ ਨੂੰ ਮੰਦੇ ਸ਼ਬਦ ਬੋਲੇ।
ਸ਼ਿਵ ਭਗਤਾਂ ਨਾਲ ਇੱਕਮੁੱਠਤਾ ਦਾ ਇਜ਼ਹਾਰ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ, “ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਅਮਨ ਕਾਨੂੰਨ ਬਣਾ ਕੇ ਰੱਖਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋ ਚੁੱਕੀ ਹੈ, ਇਸੇ ਕਰਕੇ ਬੇਅਦਬੀ ਦੀਆਂ ਘਟਨਾਵਾਂ ਨਿੱਤ ਵਾਪਰ ਰਹੀਆਂ ਹਨ ਜੋ ਭਾਈਚਾਰਕ ਸਾਂਝ ਲਈ ਖਤਰਾ ਪੈਦਾ ਕਰਦੀਆਂ ਹਨ। ਪਰ ਅਫ਼ਸੋਸ ਕਿ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਪੰਜਾਬ ਦਾ ਮੁੱਖ ਮੰਤਰੀ ਆਪਣੀਆਂ ਝੂਠੀਆਂ ਮਸ਼ਹੂਰੀਆਂ ਅਤੇ ਦੂਜੇ ਸੂਬਿਆਂ ਦੀ ਸਿਆਸਤ ਵਿੱਚ ਵਧ ਸਰਗਰਮ ਰਹਿੰਦਾ ਹੈ।”

ਇਸੇ ਦੌਰਾਨ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਰਾਜ ਪੱਧਰੀ ਸਮਾਗਮ ਵਿਚ ਈਸੜੂ ਹੋਣ ਦੇ ਬਾਵਜੂਦ ਭਗਵੰਤ ਮਾਨ ਨੇ ਇਸ ਖੰਨਾ ਜਾਣ ਦੀ ਲੋੜ ਨਹੀਂ ਸਮਝੀ।
ਉਨ੍ਹਾਂ ਕਿਗਾ ਕਿ ਲੋਕਾਂ ਲਈ ਤੇ ਲੋਕਾਂ ਦੇ ਮੁੱਦਿਆਂ ਲਈ ਇਹ ਕਦੇ ਸੰਵੇਦਨਸ਼ੀਲ ਨਹੀਂ ਰਹੇ ਤੇ ਇਹਨਾਂ ਦਾ ਇਕਨੁਕਾਤੀ ਏਜੰਡਾ ਸਟੇਜ ’ਤੇ ਮਸਖ਼ਰੀਆਂ ਕਰਨੀਆਂ ਤੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਬਿਆਨ ਦੇਣੇ ਹੀ ਰਹਿ ਗਿਆ ਹੈ ।
ਬਿਕਰਮ ਮਜੀਠੀਆ ਨੇ ਕਿਹਾ ਕਿ ਇਸ ਪਵਿੱਤਰ ਅਸਥਾਨ ’ਤੇ ਵਾਪਰੀ ਮੰਦਭਾਗੀ ਘਟਨਾ ਦੀ ਮੁੱਖ ਮੰਤਰੀ ਕਮ ਗ੍ਰਹਿ ਮੰਤਰੀ ਨੂੰ ਜਾਂਚ ਅਤੇ ਦੋਸ਼ੀਆਂ ਨੂੰ ਫੜਨ ਦੇ ਹੁਕਮ ਦੇਣੇ ਚਾਹੀਦੇ ਸਨ।

Share

ਪੰਜਾਬ ਪੁਲਿਸ ਵਿਚ 450 ਏ.ਐੱਸ. ਆਈਜ਼ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

Doerkson Pledges No New Taxes Under Conservative Government

Megan Knight to Run for Conservatives in Surrey South

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News