• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Tuesday August 11, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਸੁਖਬੀਰ ਬਾਦਲ ਨੇ ਕਰਤਾ ਵੱਡਾ ਐਲਾਨ, ਹੜ੍ਹ ਪੀੜਤਾਂ ਲਈ ਦਿਖਾਈ ਦਰਿਆਦਿਲੀ !

https://www.surreynewsbc.com/wp-content/uploads/2025/09/IMG_2340.jpeg
ਗੁਰਬਾਜ ਸਿੰਘ ਬਰਾੜ
September 22, 2025 8:13pm

ਸ੍ਰੀ ਮੁਕਤਸਰ ਸਾਹਿਬ- ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਅਤੇ ਅਕਾਲੀ ਆਗੂ ਸੁਖਬੀਰ ਬਾਦਲ ਨੇ ਅੱਜ ਸ਼੍ਰੀ ਮੁਕਤਸਰ ਸਾਹਿਬ ਤੋਂ ਅਜਨਾਲਾ ( ਸ੍ਰੀ ਅੰਮ੍ਰਿਤਸਰ ਸਾਹਿਬ ) ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਵੰਡਣ ਲਈ ਮੱਕੀ ਦੇ ਅਚਾਰ ਦੇ 100 ਟਰੱਕ ਰਵਾਨਾ ਕੀਤੇ। ਟਰੱਕਾਂ ਦਾ ਕਾਫ਼ਲਾ ਰਵਾਨਾ ਕਰਨ ਮੌਕੇ ਮੁਕਤਸਰ ਵਿਖੇ ਪਹੁੰਚੇ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਅਕਾਲੀ ਦਲ ਵੱਲੋਂ ਹੁਣ ਤੱਕ 400 ਟਰੱਕ ਭੇਜੇ ਜਾ ਚੁੱਕੇ ਹਨ ਅਤੇ  ਆਉਣ ਵਾਲੇ ਦਿਨਾਂ ਵਿੱਚ 100 ਟਰੱਕ ਹੋਰ ਭੇਜੇ ਜਾਣਗੇ।
ਇਸ ਤੋਂ ਇਲਾਵਾ,ਅਕਾਲੀ ਦਲ ਨੇ ਕਿਸਾਨਾਂ ਨੂੰ ਇੱਕ ਲੱਖ ਏਕੜ ਜ਼ਮੀਨ ਦੇ ਪ੍ਰਮਾਣਿਤ ਬੀਜ ਅਤੇ 50,000 ਗਰੀਬ ਪਰਿਵਾਰਾਂ ਨੂੰ ਕਣਕ ਵੰਡਣ ਦਾ ਫੈਸਲਾ ਕੀਤਾ ਹੈ। ਇਸ ਹਫ਼ਤੇ ਰਾਹਤ ਕਾਰਜਾਂ ਵਿੱਚ ਸਹਾਇਤਾ ਲਈ 500 ਫੌਗਿੰਗ ਮਸ਼ੀਨਾਂ ਵੀ ਭੇਜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇੱਕ ਲੱਖ ਏਕੜ ਰਕਬੇ ਵਿੱਚ ਕਣਕ ਦੀ ਬਿਜਾਈ ਕਰਨ ਲਈ ਅਕਾਲੀ ਦਲ ਦੇ ਸਮਰਥਕ ਟਰੈਕਟਰਾਂ ਸਮੇਤ ਸੇਵਾ ਲਈ ਜਾਣਗੇ ।
ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਸਮੁੱਚੀ ਜਥੇਬੰਦੀ ਦਾ ਧੰਨਵਾਦ ਕੀਤਾ ਹੈ ਜਿੰਨ੍ਹਾਂ ਨੇ ਇਸ ਰਾਹਤ ਸੇਵਾ ਦੇ ਪ੍ਰਬੰਧ ਨੂੰ ਆਪਣੀ ਦੇਖ ਰੇਖ ਹੇਠ ਨੇਪਰੇ ਚੜ੍ਹਿਆ ।

ਇਸ ਮੌਕੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਸਮੇਤ ਸੈਂਕੜੇ ਪਾਰਟੀ ਸਮਰਥਕ ਪਹੁੰਚੇ ਹੋਏ ਸਨ ।

Share

ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਲਈ 10 ਦਿਨ ਦੀ ਪੈਰੋਲ ਦੇਣ ਦੀ ਕੀਤੀ ਮੰਗ, ਪੜ੍ਹੋ ਮੁੱਖ ਮੰਤਰੀ ਨੇ ਚਿੱਠੀ ਵਿੱਚ ਕੀ ਲਿਖਿਆ !

ਸ਼ਹੀਦ ਊਧਮ ਸਿੰਘ ਸਬੰਧੀ ਤੱਥ: ਕੱਚ ਅਤੇ ਸੱਚ ਦਾ ਨਿਬੇੜਾ

Surrey Police Honours Moti Johal for Heroic Rescue of Child in Traffic

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News