• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Saturday August 15, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਸੁਖਬੀਰ ਬਾਦਲ ‘ਤਨਖ਼ਾਹੀਆ’ ਕਰਾਰ ! ਪੰਜ ਸਿੰਘ ਸਾਹਿਬਾਨ ਵੱਲੋ ਅਕਾਲ ਤਖ਼ਤ ਦੀ ਫ਼ਸੀਲ ਤੋਂ ਸੁਣਾਇਆ ਫੈਸਲਾ

https://www.surreynewsbc.com/wp-content/uploads/2024/08/61F583F6-AAA6-4C68-8CDB-45043ADC5FBA.jpeg
Staff Report
August 30, 2024 5:17pm

ਸ੍ਰੀ ਅੰਮ੍ਰਿਤਸਰ ਸਾਹਿਬ-  ਪੰਜ ਸਿੰਘ ਸਾਹਿਬਾਨ ਵੱਲੋਂ  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖ਼ਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ ਗਿਆ ਹੈ ਪਰ ਅਜੇ ਉਨ੍ਹਾਂ ਲਈ ਕਿਸੇ ਸਜ਼ਾ ਦਾ ਐਲਾਨ ਨਹੀਂ ਕੀਤਾ ਗਿਆ ਅਤੇ ਉਨ੍ਹਾਂ ਨੂੰ 15 ਦਿਨਾਂ ਦੇ ਅੰਦਰ ਨਿਮਾਣੇ ਸਿੱਖ ਵਾਂਗ ਪੇਸ਼ ਹੋ ਕੇ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ।

ਇਸ ਦੇ ਨਾਲ ਹੀ ਜਥੇਦਾਰ ਸਾਹਿਬਾਨ ਨੇ ਸੁਖ਼ਬੀਰ ਬਾਦਲ ਦੇ ਨਾਲ 10 ਸਾਲ ਸਰਕਾਰ ਵਿੱਚ ਰਹੇ ਕੈਬਨਿਟ ਮੰਤਰੀਆਂ ਨੂੰ ਵੀ 15 ਦਿਨ ਦੇ ਅੰਦਰ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਦੇਣ ਦਾ ਆਦੇਸ਼ ਦਿੱਤਾ ਹੈ।

ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਬੋਲਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੰਜ ਸਿੰਘ ਸਾਹਿਬਾਨ ਵੱਲੋ ਇਹ ਫ਼ੈਸਲਾ ਸਰਬਸੰਮਤੀ ਨਾਲ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੁਖ਼ਬੀਰ ਸਿੰਘ ਬਾਦਲ ਨੇ ਬਤੌਰ ਡਿਪਟੀ ਮੁੱਖ ਮੰਤਰੀ ਪੰਜਾਬ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹੁੰਦਿਆਂ ਕੁਝ ਅਜਿਹੇ ਫ਼ੈਸਲੇ ਲਏ, ਜਿਸ ਨਾਲ ਪੰਥਕ ਸਰੂਪ ਦੇ ਅਕਸ ਨੂੰ ਬਹੁਤ ਭਾਰੀ ਢਾਹ ਲੱਗੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਬਹੁਤ ਪਤਲੀ ਹੋਈ। ਇਸ ਦੇ ਨਾਲ ਹੀ ਸਿੱਖ ਹਿਤਾਂ ਨੂੰ ਵੀ ਭਾਰੀ ਨੁਕਸਾਨ ਹੋਇਆ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ 2007 ਤੋਂ 2017 ਤਕ ਸੁਖ਼ਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਨਾਲ ਸਰਕਾਰ ਵਿੱਚ ਮੌਜੁਦ ਰਹੇ ਭਾਈਵਾਲ ਕੈਬਨਿਟ ਮੰਤਰੀ ਵੀ 15 ਦਿਨਾਂ ਵਿੱਚ ਖ਼ੁਦ ਪੇਸ਼ ਹੋ ਕੇ ਅਕਾਲ ਤਖ਼ਤ ’ਤੇ ਆਪਣਾ ਸਪੱਸ਼ਟੀਕਰਣ ਦੇਣ।

ਸੁਖਬੀਰ ਬਾਦਲ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਸਿੱਖ ਸੰਗਤ ਅਤੇ ਪੰਜ ਸਿੰਘ ਸਾਹਿਬਾਨ ਦੀ ਹਾਜ਼ਰੀ ਵਿੱਚ ਗੁਨਾਹਾਂ ਦੀ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ , ਜਿੰਨੀ ਦੇਰ ਉਹ ਅਜਿਹਾ ਨਹੀਂ ਕਰਦਾ ਉਨੀ ਦੇਰ ਉਸ ਨੂੰ ਤਨਖ਼ਾਹੀਆ ਕਰਾਰ ਦਿੱਤਾ ਜਾਂਦਾ ਹੈ।

ਦੂਜੇ ਪਾਸੇ ਸੁਖਬੀਰ ਬਾਦਲ ਨੇ ਇਕ ਬਿਆਨ ਰਾਂਹੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਨੂੰ ਖਿੜੇ ਮੱਥੇ ਪ੍ਰਵਾਨ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਇੱਕ ਨਿਮਾਣੇ ਸਿੱਖ ਵਾਂਗ ਅਕਾਲ ਤਖ਼ਤ ਦੇ ਫੈਸਲੇ ਅੱਗੇ ਸਿਰ ਝੁਕਾਉਂਦੇ ਹਨ

Share

Surrey Newton Area Shooting: Gunfire Damages Outbuilding

ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਲਈ 10 ਦਿਨ ਦੀ ਪੈਰੋਲ ਦੇਣ ਦੀ ਕੀਤੀ ਮੰਗ, ਪੜ੍ਹੋ ਮੁੱਖ ਮੰਤਰੀ ਨੇ ਚਿੱਠੀ ਵਿੱਚ ਕੀ ਲਿਖਿਆ !

ਸ਼ਹੀਦ ਊਧਮ ਸਿੰਘ ਸਬੰਧੀ ਤੱਥ: ਕੱਚ ਅਤੇ ਸੱਚ ਦਾ ਨਿਬੇੜਾ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News