• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Saturday March 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਨਹੀਂ ਰਹੇ!

https://www.surreynewsbc.com/wp-content/uploads/2025/05/IMG_0779.jpeg
May 28, 2025 6:52am

ਸਾਹਿਬਜ਼ਾਦਾ ਅਜੀਤ ਸਿੰਘ ਨਗਰ- 28 ਮਈ 2025 – ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਨਹੀਂ ਰਹੇ। ਉਨ੍ਹਾਂ ਨੇ ਅੱਜ ਸ਼ਾਮ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਆਪਣੇ ਆਖਰੀ ਸਾਹ ਲਏ। ਜ਼ਿਕਰਯੋਗ ਹੈ ਕਿ ਸੁਖਦੇਵ ਸਿੰਘ ਢੀਂਡਸਾ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਨੂੰ ICU ਵਿੱਚ ਰੱਖਿਆ ਜਾ ਰਿਹਾ ਸੀ ।ਉਹ 89 ਸਾਲਾਂ ਦੇ ਸਨ । ਸੁਖਦੇਵ ਸਿੰਘ ਢੀਂਡਸਾ ਸੰਗਰੂਰ ਤੋਂ ਲੋਕ ਸਭਾ ਮੈਂਬਰ ਰਹੇ ਸਨ, ਉਹ ਵਾਜਪਾਈ ਸਰਕਾਰ ਵਿੱਚ 2000-2004 ਤੱਕ ਕੇਂਦਰੀ ਮੰਤਰੀ ਵੀ ਰਹੇ । ਸੰਗਰੂਰ ਤੋਂ ਲੋਕ ਸਭਾ ਸੀਟ ਹਾਰਨ ਦੇ ਬਾਵਜੂਦ ਪ੍ਰਕਾਸ਼ ਸਿੰਘ ਬਾਦਲ ਨੇ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਬਣਾ ਕੇ ਕੇਂਦਰ ਵਿੱਚ ਭੇਜਿਆ। ਸੁਖਦੇਵ ਸਿੰਘ ਢੀਂਡਸਾ ਅਕਾਲੀ ਦਲ ਦੇ ਸਰਪ੍ਰਸਤ ਵੀ ਰਹੇ ਸਨ ।

ਸੁਖਬੀਰ ਬਾਦਲ ਵੱਲੋਂ ਦੁੱਖ ਪ੍ਰਗਟ !

ਸੁਖਦੇਵ ਸਿੰਘ ਢੀਂਡਸਾ ਦੇ ਦਿਹਾਂਤ ਦੀ ਖ਼ਬਰ ਤੋਂ ਬਾਅਦ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ‘ਸਰਦਾਰ ਸੁਖਦੇਵ ਸਿੰਘ ਜੀ ਢੀਂਡਸਾ ਸਾਬ੍ਹ ਦੇ ਅਕਾਲ ਚਲਾਣਾ ਕਰ ਜਾਣ ‘ਤੇ ਦਿਲ ਨੂੰ ਗਹਿਰਾ ਦੁੱਖ ਹੋਇਆ। ਢੀਂਡਸਾ ਸਾਬ੍ਹ ਨੇ ਇੱਕ ਲੰਬਾ ਅਰਸਾ ਸ਼੍ਰੋਮਣੀ ਅਕਾਲੀ ਦਲ ਵਿਚ ਰਹਿ ਕੇ ਪੰਜਾਬ ਅਤੇ ਕੌਮ ਦੀ ਸੇਵਾ ਕੀਤੀ ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ । ਮੈਂ ਨਿੱਜੀ ਤੌਰ ਉੱਤੇ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਹਨਾਂ ਨੂੰ ਸਤਿਕਾਰ ਅਤੇ ਸ਼ਰਧਾ ਦੇ ਫੁੱਲ ਭੇਂਟ ਕਰਦਾ ਹਾਂ ਅਤੇ ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ ।’

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ ਦਾ ਇਜ਼ਹਾਰ !

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਦੇਵ ਸਿੰਘ ਢੀਂਡਸਾ ਦੇ ਦਿਹਾਂਤ ਤੇ ਦੁੱਖ ਪ੍ਰਗਟਾਇਆ ਹੈ । ਉਨ੍ਹਾਂ ਕਿਹਾ , “ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਮਿਲੀ…”

“ਬੇਸ਼ੱਕ ਸਾਡੇ ਰਾਜਨੀਤਕ ਮੱਤਭੇਦ ਰਹੇ ਹੋਣ ਪਰ ਇਨਸਾਨੀਅਤ ਦੇ ਨਾਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹਾਂ… ਪਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ੇ।”

ਉਨ੍ਹਾਂ ਦੇ ਦਿਹਾਂਤ ‘ਤੇ ਦੁੱਖ ਜ਼ਾਹਰ ਕਰਦਿਆਂ ਭਾਜਪਾ ਆਗੂ ਸੁਨੀਲ ਜਾਖੜ ਨੇ ਕਿਹਾ, ‘ਵੱਡੇ ਅਕਾਲੀ ਆਗੂ, ਸ ਸੁਖਦੇਵ ਸਿੰਘ ਢੀਂਡਸਾ ਜੀ ਦੇ ਅਕਾਲ ਚਲਾਣੇ ਦਾ ਸੁਣ ਕੇ ਬਹੁਤ ਦੁੱਖ ਲੱਗਿਆ। ਉਹਨਾਂ ਹਮੇਸ਼ਾ ਸਿਧਾਂਤਾਂ ਦੀ ਸਿਆਸਤ ਕੀਤੀ।
ਉਨਾਂ ਦੇ ਜਾਣ ਨਾਲ ਪੰਜਾਬ ਨੇ ਸੂਬੇ ਦੇ ਹਿੱਤਾਂ ਲਈ ਹਮੇਸ਼ਾ ਸੰਘਰਸਸ਼ੀਲ ਰਹੇ ਆਗੂ ਨੂੰ ਗੁਆ ਲਿਆ ਹੈ। ਮੈਂ ਉਹਨਾਂ ਦੇ ਪਰਿਵਾਰ ਨਾਲ ਗਹਿਰੀ ਹਮਦਰਦੀ ਪ੍ਰਗਟ ਕਰਦਾ ਹੋਇਆ ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ ਕਿ ਉਹਨਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।’

 

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News