• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday June 29, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

…ਤੇ ਹੁਣ ਅਕਾਲੀ ਦਲ ਨੇ ਆਪਣੇ ‘ਸਰਪ੍ਰਸਤ’ ‘ਤੇ ਕੀਤੀ ਵੱਡੀ ਕਾਰਵਾਈ

https://www.surreynewsbc.com/wp-content/uploads/2024/08/445732A9-0B04-4221-B21E-4A5DC4EB15FB.jpeg
Staff Report
August 1, 2024 9:14am

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦਾ ਅੰਦਰੂਨੀ ਸੰਕਟ ਹੋਰ ਡੂੰਘਾ ਹੋ ਗਿਆ ਹੈ। ਅਕਾਲੀ ਦਲ ਦੀ ਅਨੁਸ਼ਾਸਨ ਕਮੇਟੀ ਵੱਲੋਂ ਅੱਜ  ਵੱਡੀ ਕਾਰਵਾਈ ਕਰਦਿਆਂ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਅਕਾਲੀ ਦਲ ਨੇ ਬਾਗੀ ਧੜੇ ਦੇ 8 ਵੱਡੇ ਆਗੂਆਂ ਨੂੰ ਪਾਰਟੀ ਵਿਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਸੀ। ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਵੱਡੀ ਕਾਰਵਾਈ ਕਰਦਿਆਂ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਸੁਰਿੰਦਰ ਸਿੰਘ ਠੇਕੇਦਾਰ ਅਤੇ ਚਰਨਜੀਤ ਸਿੰਘ ਬਰਾੜ ਨੂੰ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ‘ਚੋਂ ਪਹਿਲਾਂ ਹੀ ਬਾਹਰ ਕਰ ਦਿੱਤਾ ਹੋਇਆ ਹੈ।

ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਚੰਡੀਗੜ੍ਹ ਵਿਖੇ ਹੋਈ ਜਿਸ ਵਿਚ ਬਲਵਿੰਦਰ ਸਿੰਘ ਭੂੰਦੜ ਅਤੇ ਮਹੇਸ਼ ਇੰਦਰ ਸਿੰਘ ਗਰੇਵਾਲ ਤੋਂ ਇਲਾਵਾ ਹੋਰ ਵੀ ਕਈ ਵੱਡੇ ਆਗੂ ਮੌਜੂਦ ਰਹੇ। ਇਸ ਮੀਟਿੰਗ ਵਿਚ ਅਕਾਲੀ ਦਲ ਤੋਂ ਲਗਾਤਾਰ ਬਾਗੀ ਚੱਲਦੇ ਆ ਰਹੇ ਆਗੂਆਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਅਕਾਲੀ ਦਲ ਵਿਚੋਂ ਬਾਹਰ ਕੱਢਣ ਦਾ ਫ਼ੈਸਲਾ ਕੀਤਾ ਗਿਆ  ਹੈ।

ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ‘ਚੋਂ ਬਾਹਰ ਕੱਢੇ ਜਾਣ ਤੋਂ ਪਹਿਲਾਂ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਆਖਿਆ ਹੈ ਕਿ ਅਕਾਲੀ ਦਲ ਸੁਧਾਰ ਲਹਿਰ ਚਲਾਉਣ ਵਾਲੇ ਪਹਿਲਾਂ ਆਪਣੇ ਆਪ ਨੂੰ ਸੁਧਾਰ ਲੈਣ। ਸੁਖਦੇਵ ਢੀਂਡਸਾ ਕੋਲ ਇੰਨਾ ਅਧਿਕਾਰ ਨਹੀਂ ਹੈ ਕਿ ਉਹ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਫ਼ੈਸਲੇ ਨੂੰ ਰੱਦ ਕਰ ਸਕਣ। ਇਸ ਦੌਰਾਨ ਅਕਾਲੀ ਦਲ ਨੇ ਸਾਫ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਹੈ ਕਿ ਕੋਈ ਇਹ ਨਾ ਸੋਚੇ ਕਿ ਅਕਾਲੀ ਦਲ ਦੇ ਦਫਤਰ ਜਾਂ ਚੋਣ ਨਿਸ਼ਾਨ ਤੱਕੜੀ ‘ਤੇ ਕਬਜ਼ਾ ਕਰ ਸਕਦਾ ਹੈ।

Share

Two Men Charged After Surrey Shooting Investigation; Police Seek Public’s Help

ਗਦਰੀ ਯੋਧਿਆ ਨੂੰ ਸ਼ਰਧਾਂਜਲੀ, ਸਰੀ ‘ਚ ਹੋਇਆ ਸਮਾਗਮ

ਸਰੀ ਵਿੱਚ ਫੀਫਾ ਵਰਲਡ ਕੱਪ ਦਾ ਸਿੱਧਾ ਪ੍ਰਸਾਰਣ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News