• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Thursday February 12, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਮੁਲਤਾਨੀ ਕੇਸ: ਸੁਪਰੀਮ ਕੋਰਟ ਨੇ ਸੁਮੇਧ ਸੈਣੀ ਖਿਲਾਫ਼ ਕੇਸ ਰੱਦ ਕਰਨ ਤੋਂ ਕੀਤਾ ਇਨਕਾਰ

https://www.surreynewsbc.com/wp-content/uploads/2024/09/7F563FA0-915F-456D-BD13-9CF3578084DE.webp
Staff Report
September 10, 2024 9:09am

ਨਵੀਂ ਦਿੱਲੀ- ਭਾਰਤ ਦੀ ਸੁਪਰੀਮ ਕੋਰਟ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਖਿਲਾਫ਼ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਅਤੇ ਕਤਲ ਕੇਸ ਵਿੱਚ ਐਫਆਈਆਰ ਰੱਦ ਕਰਨ ਲਈ ਦਾਇਰ ਕੀਤੀ ਅਪੀਲ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪੰਜਾਬ ਹਰਿਆਣਾ ਹਾਈ ਕੋਰਟ ਨੇ ਵੀ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਸੁਮੇਧ ਸੈਣੀ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ।ਸੈਣੀ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਇਹ ਕਥਿਤ ਘਟਨਾ ਦੇ ਕਈ ਸਾਲਾਂ ਬਾਅਦ 2020 ਵਿੱਚ ਸਿਆਸੀ ਕਾਰਨਾਂ ਕਰਕੇ ਦਰਜ ਕੀਤੀ ਗਈ ਸੀ।

ਕੀ ਹੈ ਪੂਰਾ ਮਾਮਲਾ :  ਚੰਡੀਗੜ੍ਹ ਵਿਖੇ ਐੱਸ.ਐੱਸ.ਪੀ. ਵਿਖੇ ਤਾਇਨਾਤ ਸੁਮੇਧ ਸੈਣੀ ‘ਤੇ 1991 ‘ਚ ਹਮਲਾ ਹੋਇਆ ਸੀ। ਉਸ ਹਮਲੇ ਵਿੱਚ ਸੈਣੀ ਦੀ ਸੁਰੱਖਿਆ ਲਈ ਤਾਇਨਾਤ ਚਾਰ ਪੁਲੀਸ ਮੁਲਾਜ਼ਮ ਮਾਰੇ ਗਏ ਸਨ ਅਤੇ ਸੈਣੀ ਖ਼ੁਦ ਵੀ ਜ਼ਖ਼ਮੀ ਹੋ ਗਿਆ ਸੀ। ਉਸ ਕੇਸ ਦੇ ਸਬੰਧ ਵਿੱਚ ਪੁਲੀਸ ਨੇ ਸੈਣੀ ਦੇ ਹੁਕਮਾਂ ’ਤੇ ਸਾਬਕਾ ਆਈਏਐਸ ਅਧਿਕਾਰੀ ਦਰਸ਼ਨ ਸਿੰਘ ਮੁਲਤਾਨੀ ਦੇ ਪੁੱਤਰ ਬਲਵੰਤ ਸਿੰਘ ਮੁਲਤਾਨੀ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਨੇ ਉਸਨੂੰ ਹਿਰਾਸਤ ਵਿੱਚ ਰੱਖਿਆ ਅਤੇ ਫਿਰ ਬਾਅਦ ਵਿੱਚ ਕਿਹਾ ਕਿ ਉਹ ਪੁਲਿਸ ਤੋਂ ਫਰਾਰ ਹੋ ਗਿਆ ਹੈ।

ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਦਾ ਹਮੇਸ਼ਾਂ ਇਹ ਕਹਿਣਾ ਰਿਹਾ ਹੈ ਕਿ ਬਲਵੰਤ ਸਿੰਘ ਦੀ ਮੌਤ ਪੁਲਿਸ ਦੇ ਤਸ਼ੱਦਦ ਕਾਰਨ ਹੋਈ । 2008 ਵਿੱਚ ਪੰਜਾਬ-ਹਰਿਆਣਾ ਹਾਈ ਕੋਰਟ ਦੀਆਂ ਹਦਾਇਤਾਂ ’ਤੇ ਚੰਡੀਗੜ੍ਹ ਸੀਬੀਆਈ ਨੇ ਇਸ ਮਾਮਲੇ ਵਿੱਚ ਮੁੱਢਲੀ ਜਾਂਚ ਸ਼ੁਰੂ ਕੀਤੀ ਸੀ। ਇਸ ਤੋਂ ਬਾਅਦ 2008 ਵਿੱਚ ਸੀਬੀਆਈ ਨੇ ਸੈਣੀ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਬਲਵੰਤ ਸਿੰਘ ਮੁਲਤਾਨੀ ਦੇ ਭਰਾ ਪਲਵਿੰਦਰ ਸਿੰਘ ਮੁਲਤਾਨੀ ਦੀ ਸ਼ਿਕਾਇਤ ‘ਤੇ 7 ਮਈ 2020 ਨੂੰ ਮੁੜ੍ਹ ਤੋਂ ਸੁਮੇਧ ਸਿੰਘ ਸੈਣੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਪਲਵਿੰਦਰ ਮੁਲਤਾਨੀ ਵਲੋਂ ਕੇਸ ਲੜ ਰਹੇ ਵਕੀਲ ਪ੍ਰਦੀਪ ਵਿਰਕ ਮੁਤਾਬਕ ਸੈਣੀ ਅਤੇ 7 ਹੋਰਾਂ ਖ਼ਿਲਾਫ਼ ਧਾਰਾ 364, 201, 344, 330 ਅਤੇ 120ਬੀ ਦੇ ਨਾਲ ਅਦਾਲਤ ਦੇ ਹੁਕਮਾਂ ਤੋਂ ਬਾਅਦ ਧਾਰਾ 302 (ਕਤਲ਼ ਦੀ ਧਾਰਾ) ਵੀ ਜੋੜ ਲਈ ਗਈ ਸੀ ।

Share

ਮਨੁੱਖੀ ਹੱਕਾਂ ਦੇ ਮਹਾਨ ਯੋਧੇ : ‘ਲੋਕ ਨਾਇਕ’ ਜਸਟਿਸ ਅਜੀਤ ਸਿੰਘ ਬੈਂਸ

ਬੀ.ਸੀ. ਵਿੱਚ ਗੋਲੀਬਾਰੀ, ਕੈਨੇਡਾ ਭਰ ਵਿੱਚ ਸੋਗ ਦੀ ਲਹਿਰ

ਚਿੱਤਰਕਲਾ ਦੀ ਸੂਖਮ ਰੂਹ – ਜਰਨੈਲ ਸਿੰਘ ਆਰਟਿਸਟ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News