• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday March 30, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

‘ਅਸੀਂ ਮਰਜ਼ ਦਾ ਇਲਾਜ ਕਰਦੇ ਹੋਏ ਮਰੀਜ਼ ਨਹੀਂ ਗੁਆਉਣਾ’- ਸੁਨੀਲ ਜਾਖੜ

https://www.surreynewsbc.com/wp-content/uploads/2024/05/9141B512-0D78-494F-BE32-6F140B7CE64C.jpeg
ਗੁਰਬਾਜ ਸਿੰਘ ਬਰਾੜ
November 7, 2024 8:11pm

ਚੰਡੀਗੜ੍ਹ-  ਭਾਜਪਾ ਆਗੂ ਸੁਨੀਲ ਜਾਖੜ ਨੇ ਅਕਾਲੀ ਦਲ ਲਈ ਹਾਅ ਦਾ ਨਾਅਰਾ ਮਾਰਿਆ ਹੈ! ਭਾਜਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਨੇ ਸੁਆਲ ਖੜ੍ਹਾ ਕੀਤਾ ਹੈ ਕਿ ਅੱਜ ਪੰਥ ਦੀ ਨੁੰਮਾਇੰਦਗੀ ਕਰਦੇ ਅਕਾਲੀ ਦਲ ਦੀ ਸਥਿਤੀ ਏਨੀ ਮਾੜ੍ਹੀ ਕਿਉਂ ਬਣੀ ਹੋਈ ਹੈ ?
ਅਕਾਲੀ ਦਲ ਤੇ ਇਸਦੇ ਪ੍ਰਧਾਨ ਦਾ ਭਵਿੱਖ ਕਿਉਂ ਇਸ ਤਰ੍ਹਾਂ ਆਪਸ ਵਿਚ ਜੁੜਿਆ ਹੋਇਆ ਹੈ ਕਿ ਪਾਰਟੀ ਪ੍ਰਧਾਨ ਨੂੰ ਤਨਖਾਹੀਆਂ ਕਰਾਰ ਦਿੱਤੇ ਹੋਣ ਕਾਰਨ ਪਾਰਟੀ ਆਪਣੇ ਗੜ੍ਹ ਵਿਚ ਵੀ ਜਿਮਨੀ ਚੋਣਾਂ ਲੜਨ ਦੀ ਹਿੰਮਤ ਨਹੀਂ ਕਰ ਸਕੀ ?
ਸਾਬਕਾ ਕਾਂਗਰਸੀ ਆਗੂ ਨੇ ਕਿਹਾ ਕਿ ਜਿੱਥੇ ਇਸਦੇ ਕਾਰਨਾਂ ਤੇ ਵਿਚਾਰ ਕਰਨ ਦੀ ਲੋੜ ਹੈ ਉਥੇ ਇਹ ਵੀ ਇੱਕ ਕੌੜਾ ਸੱਚ ਹੈ ਕਿ ਪਿੱਛਲੇ ਸਮੇਂ ਵਿਚ ਬੱਜਰ ਗੁਨਾਹ ਹੋਏ ਹਨ ਅਤੇ ਉਨ੍ਹਾਂ ਗੁਨਾਹਾਂ ਦੇ ਗੁਨਾਹਗਾਰਾਂ ਨੂੰ ਅਹਿਸਾਸ ਵੀ ਹੋਣਾ ਜਰੂਰੀ ਹੈ ਅਤੇ ਸਜਾ (ਤਨਖਾਹ ਲੱਗਣੀ) ਵੀ ਮਿਲਣੀ ਜਰੂਰੀ ਹੈ। ਪਰ ਤਨਖਾਹ ਕੀ ਤੇ ਕਿੰਨੀ ਸਖ਼ਤ ਹੋਵੇ ਇਸ ਦਾ ਫੈਸਲਾ ਕਰਨ ਸਮੇਂ ਇਹ ਤੱਥ ਵੀ ਵਿਚਾਰਿਆ ਜਾਣਾ ਚਾਹੀਦਾ ਹੈ ਕਿ ਇਸਦਾ ਅਸਰ ਕੇਵਲ ਕੁਝ ਵਿਅਕਤੀਆਂ ਨੂੰ ਹੀ ਪ੍ਰਭਾਵਿਤ ਨਹੀਂ ਕਰੇਗਾ ਸਗੋਂ ਪੰਥ ਦੀ ਨੁਮਾਇੰਦਗੀ ਕਰਦੀ ਦੇਸ਼ ਦੀ ਦੂਜੀ ਸਭ ਤੋਂ ਪੁਰਾਣੀ ਸਿਆਸੀ ਪਾਰਟੀ ਦਾ ਭਵਿੱਖ ਵੀ ਨਿਰਧਾਰਤ ਕਰੇਗਾ।
ਕਾਂਗਰਸ ਪਾਰਟੀ ਵਿੱਚ ਹੁੰਦਿਆਂ ਹੋਇਆਂ ਵੀ ਬਾਦਲ ਪਰਿਵਾਰ ਨਾਲ ਨੇੜਤਾ ਰੱਖਣ ਵਾਲੇ ਇਸ ਆਗੂ ਨੇ ਅਕਾਲੀ ਦਲ ਦੇ ਰਸਾਤਲ ਵਿੱਚ ਚਲੇ ਜਾਣ ਦੇ ਕਾਰਨਾਂ ਦੀ ਘੋਖ ਕਰਦਿਆਂ ਕਿਹਾ,”ਪੰਥ ਦੀ ਇਸ ਨੁਮਾਇੰਦਾ ਜਮਾਤ ਨੂੰ ਖ਼ਤਮ ਕਰਨ ਲਈ ਜੋ ਕੰਮ ਅੰਗਰੇਜ ਸਰਕਾਰ ਦੇ ਗੋਰੇ ਅਤੇ ਮਸੰਦ ਨਹੀਂ ਕਰ ਸਕੇ ਉਹ ਕੰਮ ਉਸ ਨੇ ਕਰਤਾ ਜੋ ਆਪ ਭਾਂਵੇ ਸੁਨਾਰੀਆ ਜੇਲ੍ਹ ਬੈਠਾ ਹੈ, ਪਰ ਉਸ ਕਾਰਨ ਪੰਥਕ ਪਾਰਟੀ ਵਿਚ ਵੱਡਾ ਦੁਫੇੜ ਖੜ੍ਹਾ ਹੋਇਆ ਪਿਆ ਹੈ।”
ਉਨ੍ਹਾਂ ਕਿਹਾ ਕਿ ਬਤੌਰ ਪੰਜਾਬੀ ਮੇਰਾ ਮੰਨਣਾ ਹੈ ਕਿ ਅਕਾਲੀ ਦਲ ਪੰਜਾਬ ਲਈ ਅੱਜ ਵੀ ਉਨ੍ਹਾਂ ਹੀ ਜ਼ਰੂਰੀ ਹੈ ਜਿੰਨ੍ਹਾਂ 1920 ਵਿਚ ਸੀ। ਇਸ ਲਈ ਮੇਰੀ ਸਾਡੀ ਸਰਵਉੱਚ ਧਾਰਮਿਕ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਹੱਥ ਜੋੜ ਕੇ ਬੇਨਤੀ ਹੈ ਕਿ ਗੁਨਾਹਗਾਰਾਂ ਨੂੰ ਉਹਨਾਂ ਦੀ ਗਲਤੀ ਦਾ ਅਹਿਸਾਸ ਵੀ ਕਰਵਾਇਆ ਜਾਵੇ ਤੇ ਉਚਿੱਤ ਤਨਖਾਹ ਵੀ ਲਗਾਈ ਜਾਵੇ। ਪਰ ਸਜ਼ਾ ਲਗਾਉਂਦੇ ਹੋਏ ਪੰਥ ਦੀ ਪਾਰਟੀ ਨੂੰ ਬਚਾ ਕੇ ਰੱਖਣ ਦੀ ਜਿੰਮੇਵਾਰੀ ਵੀ ਓਟਣੀ ਜਰੂਰੀ ਹੈ। ਅਸੀਂ ਮਰਜ ਦਾ ਇਲਾਜ ਕਰਦੇ ਹੋਏ ਮਰੀਜ ਨਹੀਂ ਗੁਆਉਣਾ ਹੈ, ਇਸ ਲਈ ਜੇਕਰ ਸਾਡੇ ਸਤਿਕਾਰਤ ਜੱਥੇਦਾਰ ਸਾਹਿਬਾਨ ਇਸ ਮੁਸ਼ਕਿਲ ਦੌਰ ਵਿਚ ਇਕ ਸੇਧ ਦਿੰਦੇ ਹੋਏ ਆਪਣੀ ‘ਅਥਾਰਟੀ’ ਦਾ ਇਸਤੇਮਾਲ ਕਰਕੇ “ਸੁਧਰਨ ਵਾਲੇ ਤੇ ਸੁਧਾਰਨ ਵਾਲਿਆਂ” ਨੂੰ ਇੱਕਠਾ ਕਰਕੇ ਪੰਥ ਦੀ ਇਸ ਨੁਮਾਇੰਦਾ ਪਾਰਟੀ ਨੂੰ ਇਕਜੁੱਟ ਕਰਨ ਤਾਂ ਇਹ ਪੰਥ ਤੇ ਪੰਜਾਬ ਦੋਹਾਂ ਦੇ ਹਿੱਤ ਵਿਚ ਹੋਵੇਗਾ, ਕਿਉਂਕਿ ਇਕ ਖੇਤਰੀ ਮਜਬੂਤ ਪਾਰਟੀ ਪੰਜਾਬ ਦੀ ਜਰੂਰਤ ਸੀ, ਹੈ ਅਤੇ ਰਹੇਗੀ” । ਸੁਨੀਲ ਜਾਖੜ ਨੇ ਕਿਹਾ ਕਿ ਮੈਂ ਹਮੇਸ਼ਾਂ ਹੀ ਪੰਜਾਬ ਦੇ ਹਿੱਤ ਵਿਚ ਖੜਦਿਆਂ ਪੰਜਾਬ ਦੀ ਇਸ ਪੰਥਕ ਪਾਰਟੀ ਦੇ ਬਣੇ ਰਹਿਣ ਦੀ ਗੱਲ ਕੀਤੀ ਹੈ ਭਾਂਵੇਂ ਸਿਆਸੀ ਤੌਰ ਤੇ ਸਾਡੇ ਮਤਭੇਦ ਰਹੇ ਹੋਣ । ਸੁਨੀਲ ਜਾਖੜ ਅਬੋਹਰ ਤੋਂ ਲਗਾਤਾਰ ਤਿੰਨ ਵਾਰ ਕਾਂਗਰਸ ਦੇ ਵਿਧਾਇਕ ਅਤੇ ਗੁਰਦਾਸਪੁਰ ਤੋਂ ਦੋ ਸਾਲ ਐਮ.ਪੀ. ਵੀ ਰਹਿ ਚੁੱਕੇ ਹਨ। ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਵੀ ਰਹੇ ਹਨ। ਕਾਂਗਰਸ ਹਾਈਕਮਾਨ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਹਟਾ ਕੇ ਉਨ੍ਹਾਂ ਦੀ ਜਗਾ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ ਤੋਂ ਨਾਰਾਜ਼ ਹੋਏ ਜਾਖੜ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ਮਗਰੋਂ  ਭਾਜਪਾ ਵਿੱਚ ਚਲੇ ਗਏ ਸਨ। ਜਾਖੜ ਪਰਿਵਾਰ ਦਾ ਪੰਜਾਬ ਅਤੇ ਰਾਜਸਥਾਨ ਦੀ ਸਿਆਸਤ ਵਿੱਚ ਕਾਫੀ ਦਬਦਬਾ ਰਿਹਾ ਹੈ। ਸੁਨੀਲ ਜਾਖੜ ਦੇ ਪਿਤਾ ਅਤੇ ਕਾਂਗਰਸ ਦੇ ਕੱਦਾਵਾਰ ਆਗੂ ਬਲਰਾਮ ਜਾਖੜ ਕੇਂਦਰੀ ਮੰਤਰੀ ਵੀ ਰਹੇ ਸਨ।

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News