• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Saturday March 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

‘ਚੰਡੀਗੜ੍ਹ ਨਾਲ ਪੰਜਾਬੀਆਂ ਦੀਆਂ ਭਾਵਨਾਵਾਂ ਜੁੜੀਆਂ, ਮੁੱਖ ਮੰਤਰੀ ਦੀ ਨਾਸਮਝੀ ਕਾਰਨ ਦਾਅਵਾ ਹੋਇਆ ਕਮਜ਼ੋਰ ‘ – ਸੁਨੀਲ ਜਾਖੜ

https://www.surreynewsbc.com/wp-content/uploads/2024/09/B22EF94D-056E-4D2F-8D2A-26D739EC00DE.jpeg
Staff Report
November 14, 2024 8:15am

ਚੰਡੀਗੜ੍ਹ – ਭਾਜਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਜਤਾਇਆ ਹੈ। ੳਨ੍ਹਾਂ ਕਿਹਾ ਕਿ ਚੰਡੀਗੜ੍ਹ  ਪੰਜਾਬ ਦੀ ਰਾਜਧਾਨੀ ਵਜੋਂ ਸਿਰਫ ਇਕ ਜਮੀਨੀ ਖਿੱਤਾ ਹੀ ਨਹੀ, ਬਲਕਿ ਇਸ ਨਾਲ ਪੰਜਾਬ ਦੇ ਲੋਕਾਂ ਦੀਆਂ ਡੂੰਘੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਪੰਜਾਬ ਨੂੰ ਬੀਤੇ ਸਮੇਂ ਵਿਚ ਲੱਗੇ ਜਖ਼ਮਾਂ ਤੇ ਮੱਲ੍ਹਮ ਲਗਾਉਣ ਦੀ ਕੋਸ਼ਿਸ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਪੰਜਾਬੀਆਂ ਦੇ ਸਮਾਜਿਕ ਅਤੇ ਧਾਰਮਿਕ ਚੜ੍ਹਦੀਕਲਾ ਲਈ ਜਿਹੜੇ ਕਦਮ ਚੱਕੇ ਹਨ, ਹਰਿਆਣਾ ਨੂੰ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਲਈ 10 ਏਕੜ ਜਮੀਨ ਦੇਣ ਨਾਲ ਉਨ੍ਹਾਂ ਦੇ ਇੰਨ੍ਹਾਂ ਉਪਰਾਲਿਆਂ ਨਾਲ ਪੰਜਾਬ ਨਾਲ ਬਣੀ ਨੇੜਤਾ ਨੂੰ ਠੇਸ ਪਹੁੰਚੇਗੀ।
ਭਾਜਪਾ ਆਗੂ ਦਾ ਮੰਨਨਾ ਹੈ ਕਿ ਪੰਜਾਬ ਤੇ ਕੇਂਦਰ ਦੇ ਮਜਬੂਤ ਸਬੰਧਾਂ ਨੂੰ ਬਣਾਈ ਰੱਖਣ ਲਈ ਇਸ ਫੈਸਲੇ ਤੇ ਪੁਨਰ ਵਿਚਾਰ ਹੋਣਾ ਚਾਹੀਦਾ ਹੈ । ਉਨ੍ਹਾਂ ਕਿਹਾ, “ਮੈਂ ਪ੍ਰਧਾਨ ਮੰਤਰੀ ਜੀ ਨੂੰ ਅਪੀਲ ਕਰਦਾ ਹਾਂ ਕਿ ਉਹ ਨਿੱਜੀ ਦਖਲ ਦੇ ਕੇ ਇਸ ਫੈਸਲੇ ਨੂੰ ਰੱਦ ਕਰਵਾਉਣ।”

ਸੁਨੀਲ ਜਾਖੜ ਨੇ ਕਿਹਾ , “ਜਿਸ ਮੁੱਦੇ ਤੇ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਇਕਮਤ ਸਨ, ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੀ ਨਾਸਮਝੀ ਕਾਰਨ ਚੰਡੀਗੜ੍ਹ ਤੇ ਪੰਜਾਬ ਦਾ ਦਾਅਵਾ ਕਮਜੋਰ ਹੋਇਆ ਹੈ।ਜੈਪੁਰ ਵਿਚ ਜਦ ਉੱਤਰੀ ਜੋਨਲ ਕੌਂਸਲ ਦੀ ਮੀਟਿੰਗ ਵਿਚ ਕੇਂਦਰੀ ਗ੍ਰਹਿ ਮੰਤਰੀ ਸਾਹਮਣੇ ਹਰਿਆਣਾ ਨੇ ਵਿਧਾਨ ਸਭਾ ਲਈ ਇਹ ਜਮੀਨ ਮੰਗੀ ਸੀ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸਦਾ ਵਿਰੋਧ ਕਰਨ ਦੀ ਬਜਾਏ ਪੰਜਾਬ ਦੀ ਵਿਧਾਨ ਸਭਾ ਲਈ ਵੀ ਜਮੀਨ ਮੰਗ ਕੇ ਹਰਿਆਣਾ ਦੀ ਮੰਗ ਤੇ ਆਪਣੇ ਸਮਰੱਥਨ ਦੀ ਮੋਹਰ ਲਗਾ ਦਿੱਤੀ ਸੀ l
ਪੰਜਾਬ ਦੇ ਨੌਸਿਖੀਏ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਮੁੱਦੇ ਤੇ ਲਏ ਪੰਜਾਬ ਵਿਰੋਧੀ ਸਟੈਂਡ ਦੀ ਸਜਾ ਪੰਜਾਬ ਦੇ ਲੋਕ ਕਿਉਂ ਭੁਗਤਣ !”

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News