
ਦਿੱਲੀ- ਦਿੱਲੀ ਐੱਨ.ਸੀ.ਆਰ. ਇਲਾਕੇ ਵਿੱਚ ਫੜ੍ਹੇ ਗਏ ਅਵਾਰਾ ਕੁੱਤਿਆਂ ਨੂੰ ਛੱਡਿਆ ਜਾਵੇਗਾ । ਭਾਰਤ ਦੀ ਸੁਪਰੀਮ ਕੋਰਟ ਨੇ ਸਾਰੇ ਅਵਾਰਾ ਕੁੱਤਿਆਂ ਨੂੰ ਸ਼ੈਲਟਰ ਹੋਮਜ਼ ਵਿੱਚ ਬੰਦ ਕਰਨ ਦੇ ਮਾਮਲੇ ਵਿੱਚ ਨਵਾਂ ਫੈਸਲਾ ਸੁਣਾਇਆ ਹੈ । ਕੁੱਤਿਆਂ ਨੂੰ ਛੱਡਣ ਦੇ ਮਾਮਲੇ ਵਿੱਚ ਤਿੰਨ ਜੱਜਾਂ ਦੇ ਬੈਂਚ ਨੇ ਆਪਣੇ ਫੈਸਲੇ ਵਿੱਚ ਸੋਧ ਕੀਤੀ ਹੈ ।
ਇਸ ਤੋਂ ਪਹਿਲਾਂ ਦੋ ਜੱਜਾਂ ਦੇ ਬੈਂਚ ਨੇ ਦਿੱਲੀ- ਐੱਨ.ਸੀ.ਆਰ. ਦੇ ਸਾਰੇ ਅਵਾਰਾ ਕੁੱਤਿਆਂ ਨੂੰ ਸ਼ੈਲਟਰ ਹੋਮਜ਼ ਵਿੱਚ ਬੰਦ ਕਰਨ ਦਾ ਹੁਕਮ ਦਿੱਤਾ ਸੀ।
ਹੁਣ ਤਿੰਨ ਜੱਜਾਂ ਦੇ ਬੈਂਚ ਨੇ ਨਵੇਂ ਫ਼ੈਸਲੇ ਵਿੱਚ ਹੁਕਮ ਦਿੱਤਾ ਹੈ ਕਿ ਜਿਨ੍ਹਾਂ ਕੁੱਤਿਆਂ ਨੂੰ ਫੜਿਆ ਗਿਆ ਹੈ, ਉਨ੍ਹਾਂ ਨੂੰ ਉਸੇ ਇਲਾਕੇ ਵਿੱਚ ਛੱਡਿਆ ਜਾਵੇ।
ਹਾਲਾਂਕਿ, ਜਿਨ੍ਹਾਂ ਕੁੱਤਿਆਂ ਨੂੰ ਰੇਬੀਜ਼ ਹੈ ਜਾਂ ਰੇਬੀਜ਼ ਹੋਣ ਦਾ ਖਦਸ਼ਾ ਹੈ, ਉਨ੍ਹਾਂ ਨੂੰ ਛੱਡਿਆ ਨਹੀਂ ਜਾਵੇਗਾ।
ਦਿੱਲੀ ਦੇ ਮੇਅਰ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਹੈ । ਮੇਅਰ ਰਾਜਾ ਇਕਬਾਲ ਸਿੰਘ ਨੇ ਕਿਹਾ ਹੈ ਕਿ ਸਿਖਰਲੀ ਅਦਾਲਤ ਦੇ ਹੁਕਮਾਂ ਨੂੰ 100 ਫ਼ੀਸਦੀ ਲਾਗੂ ਕੀਤਾ ਜਾਵੇਗਾ ।
ਸੁਪਰੀਮ ਕੋਰਟ ਦੇ ਨਵੇਂ ਹੁਕਮਾਂ ਮੁਤਾਬਕ ਵੱਢ ਖਾਣ ਵਾਲੇ ਕੁੱਤਿਆਂ ਨੂੰ ਨਹੀਂ ਛੱਡਿਆ ਜਾਵੇਗਾ । ਕੁੱਤਿਆਂ ਨੂੰ ਹਰ ਥਾਂ ‘ਤੇ ਖਾਣਾ ਵੀ ਨਹੀਂ ਪਾਇਆ ਜਾ ਸਕੇਗਾ। ਸੁਪਰੀਮ ਕੋਰਟ ਨੇ ਆਵਾਰਾ ਕੁੱਤਿਆਂ ਨੂੰ ਖਾਣਾ ਪਾਉਣ ਲਈ ਜਗ੍ਹਾ ਨਿਰਧਾਰਤ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ ।
ਸੁਪਰੀਮ ਕੋਰਟ ਦੇ ਫੈਸਲੇ ਮਗਰੋਂ ਦਿੱਲੀ ਦੇ ਕੁੱਤਾ ਪ੍ਰੇਮੀਆ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ।
