• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Saturday March 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਸਾਹਿਤ ਜਗਤ ਵਿੱਚ ਸੋਗ ਦੀ ਲਹਿਰ ,ਪੰਜਾਬੀ ਸ਼ਾਇਰ ਸੁਰਜੀਤ ਪਾਤਰ ਨਹੀ ਰਹੇ !

https://www.surreynewsbc.com/wp-content/uploads/2024/05/13F8F7F7-A162-4F42-A031-B1A5173EFFB9.jpeg
ਸਟਾਫ ਰਿਪੋਰਟ
May 10, 2024 8:44pm

ਲੁਧਿਆਣਾ – ਪੰਜਾਬੀ ਸਾਹਿਤ ਜਗਤ ਤੋਂ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਪੰਜਾਬੀ ਸ਼ਾਇਰ ਤੇ ਲੇਖਕ ਪਦਮ ਸ਼੍ਰੀ ਸੁਰਜੀਤ ਪਾਤਰ ਦਾ ਤੜਕਸਾਰ ਦੇਹਾਂਤ ਹੋ ਗਿਆ ਹੈ। ਮੁੱਢਲੀ ਜਾਣਕਾਰੀ ਮੁਤਾਬਕ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ੳਹੁਨਾ ਅੱਜ ਤੜਕਸਾਰ ਆਖਰੀ ਸਾਹ ਆਪਣੇ ਘਰ ਵਿੱਚ ਲੁਧਿਆਣਾਂ ਹੀ ਲਿਆ।

ਉਹਨਾਂ ਦਾ ਜਨਮ ਪੰਜਾਬ ਵਿੱਚ ਜਲੰਧਰ ਜਿਲ੍ਹੇ ਦੇ ਪਿੰਡ ‘ਪੱਤੜ ਕਲਾਂ’ ਵਿਖੇ ਹੋਇਆ। ਆਪਣੇ ਪਿੰਡ ਦੇ ਨਾਂ ਤੋਂ ਹੀ ਉਨ੍ਹਾਂ ਨੇ ਆਪਣਾ ਤਖੱਲਸ ‘ਪਾਤਰ’ ਰੱਖ ਲਿਆ। ਉਨ੍ਹਾਂ ਨੇ 60ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ । ਉਨ੍ਹਾਂ ਨੂੰ ਸਾਹਿਤ ਅਕਾਦਮੀ ਅਤੇ ਪਦਮ ਸ਼੍ਰੀ ਪੁਰਸ਼ਕਾਰ ਨਾਲ ਵੀ ਸਨਮਾਨਿਆ ਗਿਆ ਹੈ। ਉਹ ਉੱਘੇ ਕਵੀ, ਅਨੁਵਾਦਕ ਅਤੇ ਸਕ੍ਰਿਪਟ ਲੇਖਕ ਸਨ । ਉਨ੍ਹਾਂ ਦੀਆਂ ਕਾਵਿ ਰਚਨਾਵਾਂ  ਹਵਾ ਵਿੱਚ ਲਿਖੇ ਹਰਫ਼, ਬਿਰਖ ਅਰਜ਼ ਕਰੇ, ਹਨੇਰੇ ਵਿੱਚ ਸੁਲਗਦੀ ਵਰਨਮਾਲਾ, ਲਫ਼ਜ਼ਾਂ ਦੀ ਦਰਗਾਹ, ਪਤਝੜ ਦੀ ਪਾਜ਼ੇਬ, ਸੁਰ-ਜ਼ਮੀਨ ਅਤੇ ਚੰਨ ਸੂਰਜ ਦੀ ਵਹਿੰਗੀ ਜਨ ਸਧਾਰਨ ਵਿੱਚ ਬਹੁਤ ਮਕਬੂਲ ਹੋਈਆ ।

ਉਹਨਾਂ ਦੇ ਅਚਾਨਕ ਵਿਛੋੜੇ ਦੀ ਖਬਰ ਨੇ ਦੇਸ਼ ਵਿਦੇਸ਼ ਵਿੱਚ ਵੱਸਦੇ ਪੰਜਾਬੀ ਲੋਕ ਮਨ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News