
ਸਰੀ – ਕੈਨੇਡਾ ਦੇ ਸਰੀ ਤੋਂ ਵਿਧਾਇਕ ਮਨਦੀਪ ਸਿੰਘ ਜੋ ਬੀਤੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰ ਕਰ ਰਹੇ ਹਨ, ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਵਿਧਾਇਕ ਮਨਦੀਪ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਨੇ ਤਖ਼ਤ ਸਾਹਿਬ ਦੇ ਲੰਗਰ ਹਾਲ ਵਿਖੇ ਸੇਵਾ ਵੀ ਕੀਤੀ। ਆਪਣੀ ਰਿਹਾਇਸ਼ ਦਫ਼ਤਰ ਵਿਖੇ ਮੁਲਾਕਾਤ ਦੌਰਾਨ ਜਥੇਦਾਰ ਗੜਗੱਜ ਨੇ ਮਨਦੀਪ ਸਿੰਘ ਨਾਲ ਪੰਥ ਦੀ ਚੜ੍ਹਦੀ ਕਲਾ ਲਈ ਵਿਚਾਰਾਂ ਕੀਤੀਆਂ ਅਤੇ ਉਨ੍ਹਾਂ ਨੂੰ ਲੋਈ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।

Comments