• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Friday March 27, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਚੜ੍ਹਦੀਕਲਾ ਬ੍ਰਦਰਹੁੱਡ ਵੈਲਫੇਅਰ ਐਸੋਸੀਏਸ਼ਨ ਵੱਲੋਂ ਸਰੀ ਮੇਅਰ ਨਾਲ ਮੁਲਾਕਾਤ

https://www.surreynewsbc.com/wp-content/uploads/2025/09/966ba494-5450-43db-957d-121fe7772999.jpeg
ਸੰਦੀਪ ਧੰਜੂ
September 5, 2025 2:39pm

ਸਰੀ, 4 ਸਤੰਬਰ ( ਸੰਦੀਪ ਸਿੰਘ ਧੰਜੂ)- ਚੜ੍ਹਦੀਕਲਾ ਬ੍ਰਦਰਹੁੱਡ ਵੈਲਫੇਅਰ ਐਸੋਸੀਏਸ਼ਨ ਦੀ ਕੋਰ ਕਮੇਟੀ ਵੱਲੋਂ ਸਰੀ ਦੀ ਮੇਅਰ ਬ੍ਰੈਂਡਾ ਲੌਕ ਨਾਲ ਉਨਾ ਦੇ ਦਫਤਰ ਵਿਚ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਜਿਥੇ ਮੇਅਰ ਵੱਲੋਂ ਚੜ੍ਹਦੀਕਲਾ ਬ੍ਰਦਰਹੁੱਡ ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰਾ ਨਾਲ ਜਾਣ ਪਹਿਚਾਣ ਕੀਤੀ ਅਤੇ ਉਨਾਂ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਬਾਰੇ ਜਾਣਕਾਰੀ ਲਈ ਉਥੇ ਐਸੋਸੀਏਸ਼ਨ ਵੱਲੋਂ ਉਨਾਂ ਸਾਹਮਣੇ ਰੱਖੇ ਜਨਤਕ ਮੁੱਦਿਆਂ ਨੂੰ ਵੀ ਗੰਭੀਰਤਾ ਨਾਲ ਸੁਣਿਆ। ਐਸੋਸੀਏਸ਼ਨ ਦੇ ਫਾਊਂਡਰ ਡਾਇਰੈਕਟਰ ਡਾਕਟਰ ਜਸਵਿੰਦਰ ਸਿੰਘ ਦਿਲਾਵਰੀ ਨੇ ਕੁਝ ਸਮਾਂ ਪਹਿਲਾਂ ਹੋਂਦ ਵਿੱਚ ਆਈ ਆਪਣੀ ਐਸੋਸੀਏਸ਼ਨ ਦੇ ਕਾਰਜਾਂ ਦੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਜਿਨਾਂ ਦੀ ਮੇਅਰ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ। ਡਾਕਟਰ ਦਿਲਾਵਰੀ ਨੇ ਸ਼ਹਿਰ ਵਿੱਚ ਸੜਕ ਸੁਰੱਖਿਆ ਦੇ ਮੁੱਦਿਆਂ ਦਾ ਗੰਭੀਰਤਾ ਨਾਲ ਜਿਕਰ ਕਰਦਿਆਂ ਸ਼ਹਿਰ ਵਿੱਚ ਕੁੱਝ ਰਸਤਿਆਂ ਉਤੇ ਆਵਾਜਾਈ ਨੂੰ ਨਿਯੰਤਰਣ ਕਰਨ ਵਾਲੀਆਂ ਲਾਈਟਾਂ ਲਗਾਉਣ ਦੀ ਮੰਗ ਕੀਤੀ ਕਿਉਂਕਿ ਇਨਾਂ ਰਸਤਿਆਂ ਉਤੇ ਆਏ ਦਿਨ ਐਕਸੀਡੈਂਟ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਐਸੋਸੀਏਸ਼ਨ ਵੱਲੋਂ ਸ਼ਹਿਰ ਦੇ ਕਿਸੇ ਪਾਰਕ ਜਾਂ ਸੜਕ ਦਾ ਨਾਮ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਨਾਮ ਉਤੇ ਰੱਖਣ ਸਬੰਧੀ ਚਰਚਾ ਕੀਤੀ ਗਈ ਤਾਂ ਕਿ ਇਥੋਂ ਦੀ ਅਗਲੀ ਪੀੜੀ ਸ਼ਹੀਦ ਖਾਲੜਾ ਦੀ ਜੱਦੋਜਹਿਦ ਅਤੇ ਬਲੀਦਾਨ ਤੋਂ ਸੇਧ ਲੈ ਸਕੇ। ਮੀਟਿੰਗ ਦੌਰਾਨ ਮੇਅਰ ਬ੍ਰੈਂਡਾ ਲੌਕ ਨੇ ਐਸੋਸੀਏਸ਼ਨ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕਾਰਜਾਂ ਲਈ ਹਰ ਤਰਾਂ ਦਾ ਸਹਿਯੋਗ ਅਤੇ ਚਰਚਿਤ ਮੁੱਦਿਆਂ ਉਤੇ ਗੰਭੀਰਤਾ ਨਾਲ ਵਿਚਾਰ ਕਰਨ ਦਾ ਭਰੋਸਾ ਦੁਆਇਆ। ਇਸ ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਬਾਕੀ ਮੈਂਬਰਾਂ ਵਿੱਚ ਬਲਜੀਤ ਸਿੰਘ ਰਾਏ, ਅਵਤਾਰ ਸਿੰਘ ਧਨੋਆ, ਹਰਪ੍ਰੀਤ ਸਿੰਘ ਮਾਨਕਟਲਾ, ਇੰਦਰਜੀਤ ਸਿੰਘ ਲੱਧੜ, ਹਰਵਿੰਦਰ ਸਿੰਘ ਨਿਰੰਜਨ ਸਿੰਘ ਲੇਹਲ ਅਤੇ ਦਮਨਦੀਪ ਸਿੰਘ ਹਾਜਰ ਸਨ।

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News