• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Friday August 14, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਤਹਿਸੀਲਦਾਰਾਂ ਦੀ ਹੜਤਾਲ; ਮੁੱਖ ਮੰਤਰੀ ਨੇ ਕਿਹਾ ਨਵੇਂ ਕੁੜੀਆਂ-ਮੁੰਡੇ ਭਰਤੀ ਕਰਾਂਗੇ,ਜ਼ਮੀਨਾਂ ਦੀ ਰਜਿਸਟਰੀ ਕਰਨਗੇ ਪ੍ਰਿੰਸੀਪਲ

https://www.surreynewsbc.com/wp-content/uploads/2025/02/IMG_9280.jpeg
ਗੁਰਬਾਜ ਸਿੰਘ ਬਰਾੜ
March 4, 2025 8:42am

ਚੰਡੀਗੜ੍ਹ- ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿੱਚ ਹੋ ਰਹੀ ਖੱਜਲ ਖੁਆਰੀ ਰੋਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖੁਦ ਤਹਿਸੀਲਾਂ ਦਾ ਦੌਰਾ ਕੀਤਾ ।ਮੁੱਖ ਮੰਤਰੀ ਮਾਨ ਨੇ ਹੜਤਾਲੀ ਅਫਸਰਾਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ, “ਭ੍ਰਿਸ਼ਟਾਚਾਰੀਆਂ ਨੂੰ ਬਚਾਉਣ ਲਈ ਤਹਿਸੀਲਦਾਰਾਂ ਨੇ ਸਮੂਹਿਕ ਛੁੱਟੀ ਕੀਤੀ ਹੋਈ ਹੈ, ਪਰ ਅਸੀਂ ਲੋਕਾਂ ਦਾ ਕੰਮ ਨਹੀਂ ਰੁਕਣ ਦੇਵਾਂਗੇ। ਭ੍ਰਿਸ਼ਟਾਚਾਰ ਵਿਰੁੱਧ ਸਾਡੀ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਹੈ। ਹੜਤਾਲ ਕਰ ਰਹੇ ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ ਹੋਵੇ। ਸਾਡੇ ਕੋਲ ਹਜ਼ਾਰਾਂ ਮੁੰਡੇ-ਕੁੜੀਆਂ ਨੇ ਜੋ ਡਿਗਰੀਆਂ ਲੈ ਕੇ ਬੈਠੇ ਨੇ ਉਨ੍ਹਾਂ ਨੂੰ ਜਲਦ ਭਰਤੀ ਕਰਾਂਗੇ”

ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਦੀ ਖੱਜਲ ਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ ।ਉਨ੍ਹਾ ਕਿਹਾ ਕਿ ਜ਼ਮੀਨਾਂ ਦੀ ਰਜਿਸਟਰੀ ਦੇ ਅਧਿਕਾਰ ਨਾਇਬ ਤਹਿਸੀਲਦਾਰਾਂ, ਕਾਨੂੰਨਗੋ, ਅਤੇ ਹੋਰ ਹੇਠਲੇ ਅਧਿਕਾਰੀਆਂ ਨੂੰ ਸੌਂਪ ਦਿੱਤੇ ਗਏ ਹਨ । ਲੋੜ ਪੈਣ ‘ਤੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਹੈੱਡ ਮਾਸਟਰਾਂ ਨੂੰ ਵੀ ਜ਼ਮੀਨ ਦੀ ਰਜਿਸਟਰੀ ਕਰਨ ਦੇ ਅਧਿਕਾਰ ਦੇ ਦਿੱਤੇ ਜਾਣਗੇ ।ਉਨ੍ਹਾਂ ਮੌਕੇ ‘ਤੇ ਹਾਜ਼ਰ ਅਧਿਕਾਰੀਆਂ ਨੂੰ ਅਗਲੀ ਕੈਬਨਿਟ ਮੀਟਿੰਗ ਵਿੱਚ ਨਵੇਂ ਪਟਵਾਰੀਆਂ, ਤਹਿਸੀਲਦਾਰਾਂ ਅਤੇ ਹੋਰ ਅਧਿਕਾਰੀਆਂ ਦੀ ਭਰਤੀ ਕਰਨ ਲਈ ਅਜੰਡਾ ਲੈ ਕੇ ਆਉਣ ਦੇ ਨਿਰਦੇਸ਼ ਦਿੱਤੇ ।

ਮੁੱਖ ਮੰਤਰੀ ਨੇ ਕਿਹਾ, “ਭ੍ਰਿਸ਼ਟ ਅਫਸਰਾਂ ਤੋਂ ਲੋਕ ਬਹੁਤ ਤੰਗ ਆ ਚੁੱਕੇ ਹਨ, ਆਮ ਆਦਮੀ ਪਾਰਟੀ ਦੀ ਸਰਕਾਰ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰੇਗੀ । ਸਮੂਹਿਕ ਹੜਤਾਲ ‘ਤੇ ਗਏ ਤਹਿਸੀਲਦਾਰਾਂ ਨੂੰ ਬਾਅਦ ਵਿੱਚ ਕਦੋਂ ਅਤੇ ਕਿੱਥੇ ਜੁਆਇਨ ਕਰਵਾਉਣਾ ਹੈ, ਜੁਆਇਨ ਕਰਾਉਣਾ ਵੀ ਹੈ ਜਾਂ ਨਹੀਂ ਇਹ ਲੋਕ ਦੱਸਣਗੇ।”

ਸਰੀ ਨਿਊਜ਼ ਵਿੱਚ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ- 604.617.2252

Share

Surrey Newton Area Shooting: Gunfire Damages Outbuilding

ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਲਈ 10 ਦਿਨ ਦੀ ਪੈਰੋਲ ਦੇਣ ਦੀ ਕੀਤੀ ਮੰਗ, ਪੜ੍ਹੋ ਮੁੱਖ ਮੰਤਰੀ ਨੇ ਚਿੱਠੀ ਵਿੱਚ ਕੀ ਲਿਖਿਆ !

ਸ਼ਹੀਦ ਊਧਮ ਸਿੰਘ ਸਬੰਧੀ ਤੱਥ: ਕੱਚ ਅਤੇ ਸੱਚ ਦਾ ਨਿਬੇੜਾ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News