
ਚੰਡੀਗੜ੍ਹ: ਪੰਜਾਬ ਸਰਕਾਰ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਵਿਚਕਾਰ ਚੱਲ ਰਹੇ ਤਣਾਅ ਦੇ ਮੱਦੇਨਜ਼ਰ, ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ਤੋਂ ਬਾਅਦ ਪੰਜਾਬ ਦੇ 14 ਤਹਿਸੀਲਦਾਰਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।
ਇਹ ਕਾਰਵਾਈ ਪੰਜਾਬ ਸਿਵਲ ਸਰਵਿਸ ਨਿਯਮ 1970 ਅਧੀਨ ਕੀਤੀ ਗਈ ਹੈ। ਮੁਅੱਤਲ ਤਹਿਸੀਲਦਾਰ ਵੱਖ-ਵੱਖ ਜ਼ਿਲ੍ਹਿਆਂ ’ਚ ਤਾਇਨਾਤ ਸਨ।
ਗੌਰਤਲਬ ਹੈ ਕਿ ਤਹਿਸੀਲਦਾਰ ਆਪਣੇ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ, ਜਿਸ ਕਰਕੇ ਪੰਜਾਬ ਸਰਕਾਰ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਦਰਮਿਆਨ ਤਣਾਅ ਵਧ ਗਿਆ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਹੜਤਾਲ ‘ਤੇ ਗਏ ਤਹਿਸੀਲਦਾਰਾਂ ਨੂੰ ਵਾਪਸ ਆਉਣ ਦੀ ਕੋਈ ਲੋੜ ਨਹੀਂ, ਅਸੀਂ ਨਵੇਂ ਮੁੰਡੇ-ਕੁੜੀਆਂ ਭਰਤੀ ਕਰਾਂਗੇ ।

