• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday March 30, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਕਤਰ ਏਅਰਵੇਜ਼ ਦੀ ਨਵੀਂ ਉਡਾਨ: ਕੈਨੇਡਾ ਤੋਂ ਅੰਮ੍ਰਿਤਸਰ ਦਾ ਸਫ਼ਰ ਹੋਵੇਗਾ ਸੁਖ਼ਾਲਾ

https://www.surreynewsbc.com/wp-content/uploads/2024/10/2D51BDC1-ABB6-4702-B95F-D76F504A0D6E.jpeg
Staff Report
October 14, 2024 9:43pm

ਸ੍ਰੀ ਅੰਮ੍ਰਿਤਸਰ ਸਾਹਿਬ-  ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਨੇ ਕਤਰ ਏਅਰਵੇਜ਼ ਦੀ ਟੋਰਾਂਟੋ ਤੋਂ ਦੋਹਾ ਵਾਸਤੇ 11 ਦਸੰਬਰ, 2024 ਤੋਂ ਸ਼ੁਰੂ ਹੋਣ ਵਾਲੀ ਸਿੱਧੀ ਉਡਾਣ ਸੇਵਾ ਦੇ ਐਲਾਨ ਦਾ ਸਵਾਗਤ ਕੀਤਾ ਹੈ। ਕੈਨੇਡਾ ਤੋਂ ਪੈ੍ਸ ਨੂੰ ਜਾਰੀ ਇੱਕ ਸਾਂਝੇ ਬਿਆਨ ਵਿੱਚ ਫਲਾਈ ਅੰਮ੍ਰਿਤਸਰ ਇਨੀਸੀਏਟਿਵ ਦੇ  ਉੱਤਰੀ ਅਮਰੀਕਾ ਵਿੱਚ ਕਨਵੀਨਰ ਅਨੰਤਦੀਪ ਸਿੰਘ ਢਿੱਲੋਂ ਅਤੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਹੈ ਕਿ ਕਤਰ ਏਅਰਵੇਜ਼ ਦੀ ਇਹ ਨਵੀਂ ਉਡਾਣ ਟੋਰਾਂਟੋ ਨੂੰ ਦੋਹਾ ਨਾਲ ਸਿੱਧਾ ਅੰਮ੍ਰਿਤਸਰ ਨਾਲ ਜੋੜੇਗੀ, ਇਸ ਨਾਲ ਪੰਜਾਬੀਆਂ ਦਾ ਹਵਾਈ ਸਫਰ ਸੁਖਾਲਾ ਹੋ ਜਾਵੇਗਾ।

ਢਿੱਲੋਂ ਅਨੁਸਾਰ ਅੰਮ੍ਰਿਤਸਰ ਤੋਂ ਕਤਰ ਏਅਰਵੇਜ਼ ਦੀ ਉਡਾਣ ਰੋਜ਼ਾਨਾ ਸਵੇਰੇ 4:10 ਵਜੇ ਰਵਾਨਾ ਹੋ ਕੇ  ਸਵੇਰੇ 6:05 ਵਜੇ ਦੋਹਾ ਪਹੁੰਚਦੀ ਹੈ। ਦੋਹਾ ਪਹੁੰਚ ਕੇ 3 ਘੰਟੇ 45 ਮਿੰਟ ਬਾਅਦ, ਯਾਤਰੀ ਹਫਤੇ ‘ਚ ਤਿੰਨ ਦਿਨ ਬੁੱਧਵਾਰ, ਸ਼ੁੱਕਰਵਾਰ ਅਤੇ ਐਤਵਾਰ ਸਵੇਰੇ 9:50 ਵਜੇ ਦੋਹਾ ਤੋਂ ਉਡਾਣ ਲੈ ਕੇ ਉਸੇ ਦਿਨ  ਦੁਪਹਿਰ ਨੂੰ 3:55 ਵਜੇ ਟੋਰਾਂਟੋ ਪੁੱਜਣਗੇ। ਟੋਰਾਂਟੋ ਤੋਂ ਵਾਪਸੀ ਤੇ ਇਹ ਉਡਾਣ ਉਸੇ ਦਿਨ ਸ਼ਾਂਮ ਨੂੰ  8:00 ਵਜੇ ਰਵਾਨਾ ਹੋ ਕੇ ਅਗਲੇ ਦਿਨ ਸ਼ਾਮ ਨੂੰ 4:30 ਵਜੇ ਦੋਹਾ ਪਹੰਚੇਗੀ। ਇਸ ਉਪਰੰਤ ਯਾਤਰੀ  ਰਾਤ ਦੇ 8:40 ਵਜੇ ਉਡਾਣ ਲੈ ਕੇ ਅਗਲੇ ਦਿਨ ਦੀ ਸਵੇਰ ਨੂੰ 2:40 ਵਜੇ ਅੰਮ੍ਰਿਤਸਰ ਪਹੁੰਚ ਜਾਣਗੇ। ਇੰਜ ਅੰਮ੍ਰਿਤਸਰ – ਟੋਰਾਂਟੋ ਵਿਚਕਾਰ ਹਵਾਈ ਯਾਤਰਾ ਸਿਰਫ 20 ਘੰਟਿਆ ‘ਚ ਪੂਰੀ ਹੋ ਜਾਏਗੀ, ਨਾਲ ਹੀ ਸਮਾਨ ਜਮ੍ਹਾਂ ਕਰਾਉਣਾ ਤੇ ਲੈਣਾ ਅਤੇ ਇਮੀਗਰੇਸ਼ਨ ਸਿਰਫ ਅੰਮ੍ਰਿਤਸਰ ਅਤੇ ਟੋਰਾਂਟੋ ‘ਚ ਹੀ ਹੋਵੇਗੀ।

ਉਹਨਾਂ ਅੱਗੇ ਦੱਸਿਆ ਕੀ, “ਕਤਰ ਏਅਰਵੇਜ਼ ਅੰਮ੍ਰਿਤਸਰ ਤੋਂ ਰੋਜ਼ਾਨਾ ਸਿੱਧੀਆਂ ਉਡਾਣਾਂ ਦਾ ਸੰਚਾਲਨ ਅਕਤੂਬਰ 2010 ਤੋਂ ਬਿਨਾ ਰੁਕੇ ਕਰ ਰਹੀ ਹੈ। ਇਹ ਉਡਾਣਾਂ ਹੁਣ ਤੱਕ ਦੋਹਾ ਰਾਹੀਂ ਅਮਰੀਕਾ ਦੇ 9 ਹਵਾਈ ਅੱਡਿਆਂ ਅਤੇ ਕੈਨੇਡਾ ਦੇ ਮਾਂਟਰੀਅਲ ਹਵਾਈ ਅੱਡੇ ਨਾਲ ਜੋੜਦੀਆਂ ਸਨ। ਇਸ ਨਵੀਂ ਉਡਾਣ ਦੇ ਸ਼ੁਰੂ ਹੋਣ ਨਾਲ, ਅੰਮ੍ਰਿਤਸਰ ਤੋਂ ਹੁਣ ਦੋਹਾ ਰਾਹੀਂ ਕੈਨੇਡਾ ਵਿੱਚ ਮਾਂਟਰੀਅਲ ਅਤੇ ਟੋਰਾਂਟੋ ਲਈ ਹਫਤੇ ‘ਚ 10 ਉਡਾਣਾਂ ਹੋ ਜਾਣਗੀਆਂ। ਕਤਰ ਏਅਰਵੇਜ਼ ਇੱਥੋਂ ਫਿਰ ਏਅਰ ਕੈਨੇਡਾ ਰਾਹੀਂ ਕੈਨੇਡਾ ਦੇ ਬਾਕੀ ਸ਼ਹਿਰਾਂ ਨਾਲ ਜੋੜਦੀ ਹੈ।”

ਗੁਮਟਾਲਾ ਨੇ ਦੱਸਿਆ ਕਿ ਇਟਲੀ ਦੀ ਨਿਓਸ ਏਅਰ ਨੇ ਵੀ ਸਰਦੀਆਂ ਦੀਆਂ ਛੁੱਟੀਆਂ  ਨੂੰ ਧਿਆਨ ‘ਚ ਰੱਖਦੇ ਹੋਏ ਦਸੰਬਰ ਮਹੀਨੇ ਵਾਸਤੇ ਟੋਰਾਂਟੋ ਲਈ ਆਪਣੀਆਂ ਉਡਾਣਾਂ ਦੀ ਗਿਣਤੀ  ਨੂੰ ਹਫਤੇ ‘ਚ 2 ਤੋਂ ਵਧਾ ਕੇ 4 ਕਰ ਦਿੱਤੀਆਂ ਹਨ। ਹੁਣ ਟੋਰਾਂਟੋ ਤੋਂ ਕਤਰ ਏਅਰਵੇਜ਼ ਸ਼ੁਰੂ ਹੋਣ ਨਾਲ ਪੰਜਾਬੀਆਂ ਲਈ ਟੋਰਾਂਟੋ ਵਾਸਤੇ ਇੱਕ ਹੋਰ ਵਿਕਲਪ ਜੁੜ ਗਿਆ ਹੈ।”

ਗੁਮਟਾਲਾ ਨੇ ਕਿਹਾ, “ਗੌਰਤਲਬ ਹੈ ਕਿ ਏਅਰ ਇੰਡੀਆ ਪੰਜਾਬੀਆਂ ਦੀ ਲੰਮੇ ਸਮੇਂ ਤੋਂ ਕੈਨੇਡਾ ਲਈ ਸਿੱਧੀਆਂ ਉਡਾਣਾਂ ਦੀ ਮੰਗ ਨੂੰ ਨਜ਼ਰਅੰਦਾਜ਼ ਕਰ ਦਿੱਲੀ ਤੋਂ ਇਹਨਾਂ ਉਡਾਣਾਂ ਦੀ ਗਿਣਤੀ ਨੂੰ ਵਧਾ ਰਹੀ ਹੈ। ਏਅਰ ਇੰਡੀਆਂ ਸਭ ਅੰਕੜਿਆਂ ਤੋਂ ਭਲੀ-ਭਾਂਤ ਜਾਣੂ ਹੈ ਕਿ ਦਿੱਲੀ ਤੋਂ ਕੈਨੇਡਾ ਦੀਆਂ ਸਿੱਧੀਆਂ ਉਡਾਣਾਂ ‘ਚ 65 ਤੋਂ 75 ਫੀਸਦੀ ਸਵਾਰੀਆਂ ਦੀ ਗਿਣਤੀ ਪੰਜਾਬੀਆਂ ਦੀ ਹੁੰਦੀ ਹੈ। ਇਸਦੇ ਬਾਵਜੂਦ ਅੰਮ੍ਰਿਤਸਰੋਂ ਉਡਾਣਾਂ ਨਾ ਹੋਣ ਕਾਰਨ ਪੰਜਾਬੀ ਲੋਕ ਦਿੱਲੀ ਤੋਂ ਹੀ ਉਡਾਣਾਂ ਲੈਣ ਲਈ ਮਜ਼ਬੂਰ  ਹਨ । ਪੰਜਾਬ ਆਉਣ ਜਾਣ ਵਾਲੇ ਯਾਤਰੀਆਂ ਨੂੰ ਦਿੱਲੀ ਦੇ ਰਸਤੇ ਯਾਤਰਾ ਕਰਨ ਦੌਰਾਨ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਵਿੱਚ ਲੰਬੀਆਂ ਇਮੀਗ੍ਰੇਸ਼ਨ ਲਾਈਨਾਂ, ਸਮਾਨ ਲੈਣਾ ਤੇ ਮੁੜ ਜਮ੍ਹਾਂ ਕਰਾਉਣਾ ਅਤੇ ਲੰਮਾ ਸਮਾਂ ਅੰਮ੍ਰਿਤਸਰ ਲਈ ਉਡਾਣ ਦਾ ਇੰਤਜ਼ਾਰ ਅਤੇ ਦਿੱਲੀ  ਤੋਂ ਪੰਜਾਬ ਤੱਕ ਸੜਕ ਜਾਂ ਰੇਲ ਰਾਹੀਂ 8 ਤੋਂ 12 ਘੰਟਿਆ ਦਾ ਲੰਮਾ ਸਮਾਂ ਲੱਗਦਾ ਹੈ।”

ਢਿੱਲੋਂ ਅਤੇ ਗੁਮਟਾਲਾ ਨੇ ਸਾਂਝੇ ਤੌਰ ‘ਤੇ ਪੰਜਾਬ ਦੇ ਅੰਤਰਰਾਸ਼ਟਰੀ ਹਵਾਈ ਸੰਪਰਕ ਨੂੰ ਬਿਹਤਰ ਬਣਾਉਣ ਲਈ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੀ ਵਚਨਬੱਧਤਾ ਨੂੰ ਦੁਹਰਾਂਦਿਆਂ ਕਿਹਾ, “ਸਾਡੀਆਂ ਕੋਸ਼ਿਸ਼ਾਂ ਇੱਥੇ ਹੀ ਖਤਮ ਨਹੀਂ ਹੁੰਦੀਆਂ। ਅਸੀਂ ਅੰਮ੍ਰਿਤਸਰ ਤੋਂ ਵਧੇਰੇ ਸਿੱਧੀਆਂ ਉਡਾਨਾਂ ਲਈ  ਏਅਰ ਇੰਡੀਆ ਸਣੇ ਹੋਰਨਾਂ ਏਅਰਲਾਈਨ ਕੰਪਨੀਆਂ ਤੱਕ ਪਹੁੰਚ ਕਰ ਉਹਨਾਂ ਨੂੰ ਅੰਕੜੇ ਅਤੇ  ਹੋਰ ਜਾਣਕਾਰੀ ਦੇ ਕੇ ਉਡਾਣਾਂ ਦੀ ਮੰਗ ਕਰਦੇ ਰਹਿੰਦੇ ਹਾਂ। ਨਾਲ ਹੀ ਅਸੀਂ ਪੰਜਾਬੀਆਂ  ਨੂੰ ਵੀ ਬੇਨਤੀ ਕਰਦੇ ਹਾਂ ਕਿ ਉਹ ਹਮੇਸ਼ਾ ਅੰਮ੍ਰਿਤਸਰ ਤੋਂ ਹੀ ਉਡਾਣਾਂ ਲੈਣ ਨੂੰ ਤਰਜੀਹ ਦੇਣ  ਜਿਸ ਨਾਲ ਅਸੀਂ ਏਅਰਲਾਈਨ ਕੰਪਨੀਆਂ ਤੱਕ ਉਡਾਣਾਂ ਸ਼ੁਰੂ ਕਰਾਉਣ ਲਈ ਮਜਬੂਤ ਅੰਕੜੇ ਸਾਂਝੇ ਕਰਕੇ ਵਕਾਲਤ ਕਰ ਸਕੀਏ।”

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News