• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Saturday March 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

Tractor Girl ਦੀ Viral Video ਤੇ ਮਹਿਲਾ ਕਮਿਸ਼ਨ ਵਲੋਂ ਨੋਟਿਸ ਜਾਰੀ !

https://www.surreynewsbc.com/wp-content/uploads/2025/08/IMG_1924.jpeg
Staff Report
August 20, 2025 9:36am

19 ਸਾਲਾ ਕੁੜੀ ਨਾਲ ਬਦਸਲੂਕੀ ਮਾਮਲੇ ਵਿੱਚ ਪੰਜਾਬ ਮਹਿਲਾ ਕਮਿਸ਼ਨ ਨੇ ਜਲੰਧਰ ਪੁਲਿਸ ਤੋਂ ਰਿਪੋਰਟ ਤਲਬ ਕੀਤੀ

ਚੰਡੀਗੜ੍ਹ – ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਜਲੰਧਰ ਵਿੱਚ 19 ਸਾਲ ਦੀ ਕੁੜੀ ਨੂੰ ਦੋ ਨੌਜਵਾਨਾਂ ਵੱਲੋਂ ਬਦਤਮੀਜ਼ੀ ਕਰਨ ਤੇ ਉਸ ਦੀ ਅਪਮਾਨਜਨਕ ਵੀਡੀਓ ਬਣਾਕੇ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੇ ਮਾਮਲੇ ਵਿੱਚ ਸਖ਼ਤ ਨੋਟਿਸ ਲਿਆ ਹੈ।

ਕਮਿਸ਼ਨ ਦੀ ਚੇਅਰਪਰਸਨ ਨੇ ਕਿਹਾ ਹੈ ਕਿ ਇਹ ਬਹੁਤ ਹੀ ਸੰਗੀਨ  ਮਾਮਲਾ ਹੈ ਅਤੇ ਇਸ ਨਾਲ ਕੁੜੀ ਦੀ ਇੱਜ਼ਤ ਨਾਲ ਖਿਲਵਾੜ  ਹੋਇਆ ਹੈ। ਕਮਿਸ਼ਨ ਨੇ ਜਲੰਧਰ ਪੁਲਿਸ ਕਮਿਸ਼ਨਰ ਨੂੰ ਹੁਕਮ ਦਿੱਤਾ ਹੈ ਕਿ ਮਾਮਲੇ ਦੀ ਪੂਰੀ ਜਾਂਚ ਕਰਕੇ ਰਿਪੋਰਟ 22 ਅਗਸਤ 2025 ਤੱਕ ਕਮਿਸ਼ਨ ਨੂੰ ਭੇਜੀ ਜਾਵੇ।

ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001 ਦੇ ਤਹਿਤ ਕਮਿਸ਼ਨ ਨੂੰ ਇਹ ਅਧਿਕਾਰ ਹੈ ਕਿ ਉਹ ਅਜਿਹੇ ਮਾਮਲਿਆਂ ਵਿੱਚ ਸੁਣਵਾਈ ਕਰ ਸਕੇ ਅਤੇ ਕਾਰਵਾਈ ਦੀ ਮਾਨੀਟਰਿੰਗ ਕਰ ਸਕੇ।

ਕਮਿਸ਼ਨ ਨੇ ਇਹ ਵੀ ਕਿਹਾ ਕਿ ਕੁੜੀਆਂ ਦੀ ਅਪਮਾਨਜਨਕ ਵੀਡੀਓ ਬਣਾਉਣ ਅਤੇ ਵਾਇਰਲ ਕਰਨ ਵਾਲਿਆਂ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਭਵਿੱਖ ਵਿੱਚ ਕੋਈ ਇਸ ਤਰ੍ਹਾਂ ਦੇ ਘਿਨੌਣੇ ਕਾਰਨਾਮੇ ਨੂੰ ਅੰਜ਼ਾਮ ਦੇਣ ਦੀ ਜੁਰੱਅਤ ਨਾ ਕਰ ਸਕੇ ।

ਇਸੇ ਦੌਰਾਨ ਕੁੜੀ ਨੇ ਕਿਹਾ ਹੈ ਕਿ ਉਸਨੂੰ ਪ੍ਰਸ਼ਾਸਨ ਤੋਂ ਇਨਸਾਫ ਦੀ ਕੋਈ ਉਮੀਦ ਨਹੀਂ ਹੈ। ਲੜਕੀ ਨੇ ਹੱਥ ਜੋੜ ਕੇ ਅਮ੍ਰਿੰਤਪਾਲ ਸਿੰਘ ਮਹਿਰੋਂ ਨੂੰ  ਨਿਆਂ ਦਿਵਾਉਣ ਦੀ ਅਪੀਲ ਕੀਤੀ ਹੈ ।

ਦੂਜੇ ਪਾਸੇ ਕਥਿਤ ਮੁੰਡੇ ਦੇ ਪਿਤਾ ਨੇ ਕਿਹਾ ਹੈ ਕਿ ਟਰੈਕਟਰ ਵਾਲੀ ਕੁੜੀ ਨੇ ਖੁਦ ਹੀ ਆਪਣੇ ਮੋਬਾਈਲ ਫੋਨ ‘ਤੇ ਵੀਡੀਓ ਬਣਾ ਕੇ ਵਾਇਰਲ ਕੀਤੀ ਹੈ। ਉਸਦਾ ਪੁੱਤ ਬੇਕਸੂਰ ਹੈ ।

 

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News