
19 ਸਾਲਾ ਕੁੜੀ ਨਾਲ ਬਦਸਲੂਕੀ ਮਾਮਲੇ ਵਿੱਚ ਪੰਜਾਬ ਮਹਿਲਾ ਕਮਿਸ਼ਨ ਨੇ ਜਲੰਧਰ ਪੁਲਿਸ ਤੋਂ ਰਿਪੋਰਟ ਤਲਬ ਕੀਤੀ
ਚੰਡੀਗੜ੍ਹ – ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਜਲੰਧਰ ਵਿੱਚ 19 ਸਾਲ ਦੀ ਕੁੜੀ ਨੂੰ ਦੋ ਨੌਜਵਾਨਾਂ ਵੱਲੋਂ ਬਦਤਮੀਜ਼ੀ ਕਰਨ ਤੇ ਉਸ ਦੀ ਅਪਮਾਨਜਨਕ ਵੀਡੀਓ ਬਣਾਕੇ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੇ ਮਾਮਲੇ ਵਿੱਚ ਸਖ਼ਤ ਨੋਟਿਸ ਲਿਆ ਹੈ।
ਕਮਿਸ਼ਨ ਦੀ ਚੇਅਰਪਰਸਨ ਨੇ ਕਿਹਾ ਹੈ ਕਿ ਇਹ ਬਹੁਤ ਹੀ ਸੰਗੀਨ ਮਾਮਲਾ ਹੈ ਅਤੇ ਇਸ ਨਾਲ ਕੁੜੀ ਦੀ ਇੱਜ਼ਤ ਨਾਲ ਖਿਲਵਾੜ ਹੋਇਆ ਹੈ। ਕਮਿਸ਼ਨ ਨੇ ਜਲੰਧਰ ਪੁਲਿਸ ਕਮਿਸ਼ਨਰ ਨੂੰ ਹੁਕਮ ਦਿੱਤਾ ਹੈ ਕਿ ਮਾਮਲੇ ਦੀ ਪੂਰੀ ਜਾਂਚ ਕਰਕੇ ਰਿਪੋਰਟ 22 ਅਗਸਤ 2025 ਤੱਕ ਕਮਿਸ਼ਨ ਨੂੰ ਭੇਜੀ ਜਾਵੇ।
ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001 ਦੇ ਤਹਿਤ ਕਮਿਸ਼ਨ ਨੂੰ ਇਹ ਅਧਿਕਾਰ ਹੈ ਕਿ ਉਹ ਅਜਿਹੇ ਮਾਮਲਿਆਂ ਵਿੱਚ ਸੁਣਵਾਈ ਕਰ ਸਕੇ ਅਤੇ ਕਾਰਵਾਈ ਦੀ ਮਾਨੀਟਰਿੰਗ ਕਰ ਸਕੇ।
ਕਮਿਸ਼ਨ ਨੇ ਇਹ ਵੀ ਕਿਹਾ ਕਿ ਕੁੜੀਆਂ ਦੀ ਅਪਮਾਨਜਨਕ ਵੀਡੀਓ ਬਣਾਉਣ ਅਤੇ ਵਾਇਰਲ ਕਰਨ ਵਾਲਿਆਂ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਭਵਿੱਖ ਵਿੱਚ ਕੋਈ ਇਸ ਤਰ੍ਹਾਂ ਦੇ ਘਿਨੌਣੇ ਕਾਰਨਾਮੇ ਨੂੰ ਅੰਜ਼ਾਮ ਦੇਣ ਦੀ ਜੁਰੱਅਤ ਨਾ ਕਰ ਸਕੇ ।
ਇਸੇ ਦੌਰਾਨ ਕੁੜੀ ਨੇ ਕਿਹਾ ਹੈ ਕਿ ਉਸਨੂੰ ਪ੍ਰਸ਼ਾਸਨ ਤੋਂ ਇਨਸਾਫ ਦੀ ਕੋਈ ਉਮੀਦ ਨਹੀਂ ਹੈ। ਲੜਕੀ ਨੇ ਹੱਥ ਜੋੜ ਕੇ ਅਮ੍ਰਿੰਤਪਾਲ ਸਿੰਘ ਮਹਿਰੋਂ ਨੂੰ ਨਿਆਂ ਦਿਵਾਉਣ ਦੀ ਅਪੀਲ ਕੀਤੀ ਹੈ ।
ਦੂਜੇ ਪਾਸੇ ਕਥਿਤ ਮੁੰਡੇ ਦੇ ਪਿਤਾ ਨੇ ਕਿਹਾ ਹੈ ਕਿ ਟਰੈਕਟਰ ਵਾਲੀ ਕੁੜੀ ਨੇ ਖੁਦ ਹੀ ਆਪਣੇ ਮੋਬਾਈਲ ਫੋਨ ‘ਤੇ ਵੀਡੀਓ ਬਣਾ ਕੇ ਵਾਇਰਲ ਕੀਤੀ ਹੈ। ਉਸਦਾ ਪੁੱਤ ਬੇਕਸੂਰ ਹੈ ।
