• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday March 30, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਡਰਾਇਵਰਾਂ/ ਕੰਡਕਟਰਾਂ ਦੇ ਭੱਤੇ ਵਧਾਏ

https://www.surreynewsbc.com/wp-content/uploads/2024/10/5D1CAD96-7279-4113-855C-0676A2067C76.jpeg
Staff Report
October 30, 2024 8:48am

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਛੇਤੀ ਹੀ ਸਰਕਾਰੀ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਖੁਸ਼ਖਬਰੀ ਦੇਣ ਦੀ ਤਿਆਰੀ ਕਰ ਰਹੀ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰੀ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਛੇਤੀ ਤੋਂ ਛੇਤੀ ਤਿਆਰ ਕਰਨ ਤਾਂ ਜੋ ਕੇਸ ਪੰਜਾਬ ਕੈਬਨਿਟ ਦੀ ਪ੍ਰਵਾਨਗੀ ਲਈ ਭੇਜਿਆ ਜਾ ਸਕੇ। ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਅਤੇ ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਵੱਖੋ-ਵੱਖਰੀਆਂ ਮੀਟਿੰਗਾਂ ਦੌਰਾਨ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮੁਲਾਜ਼ਮਾਂ ਨੂੰ ਆਊਟਸੋਰਸ ਤੋਂ ਕੰਟਰੈਕਟ ‘ਤੇ ਕਰਨ ਲਈ ਨੀਤੀ ਦਾ ਖਰੜਾ ਤਿਆਰ ਕੀਤਾ ਜਾਵੇ ਅਤੇ ਕੰਟਰੈਕਟ ਵਾਲੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਵਿਸ਼ੇਸ਼ ਕੇਸ ਬਣਾਇਆ ਜਾਵੇ। ਇਸੇ ਤਰ੍ਹਾਂ ਨਵੇਂ ਡਰਾਈਵਰਾਂ/ਕੰਡਕਟਰਾਂ ਨੂੰ 5 ਫ਼ੀਸਦੀ ਸਾਲਾਨਾ ਤਨਖਾਹ ਵਿੱਚ ਵਾਧਾ ਦੇਣ ਸਬੰਧੀ ਮੰਗ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਇੱਕ ਹੋਰ ਅਹਿਮ ਫ਼ੈਸਲਾ ਲੈਂਦਿਆਂ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਦਿੱਤੇ ਜਾਂਦੇ ਰਾਤ ਦੇ ਭੱਤੇ ਵਿੱਚ ਵੀ ਵਾਧਾ ਕੀਤਾ। ਪੰਜਾਬ ਵਿੱਚ ਰਾਤ ਦੇ ਠਹਿਰਾਅ ਲਈ ਭੱਤਾ ₹50 ਤੋਂ ਵਧਾ ਕੇ ₹85 ਕੀਤਾ ਗਿਆ।ਦੂਜੇ ਰਾਜਾਂ ਦੇ ਯਾਤਰਾ ਕਰਨ ਵਾਲੇ ਡਰਾਈਵਰਾਂ ਅਤੇ ਕੰਡਕਟਰਾਂ ਲਈ ₹60 ਤੋਂ ₹120 ਤੱਕ ਭੱਤਾ ਵਧਾਇਆ ਗਿਆ। ਟਰਾਂਸਪੋਰਟ ਮੰਤਰੀ ਨੇ ਅਧਿਕਾਰੀਆਂ ਨੂੰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਹਮਦਰਦੀ ਅਤੇ ਤੁਰੰਤ ਹੱਲ ਕਰਨ ਦੀ ਹਦਾਇਤ ਕੀਤੀ ਗਈ । ਇਸ ਮੀਟਿੰਗ ਵਿੱਚ  ਠੇਕਾ ਅਤੇ ਆਊਟਸੋਰਸ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਵਿਸ਼ੇਸ਼ ਕਮੇਟੀ ਬਣਾਈ ਗਈ।

ਡੀ.ਕੇ. ਤਿਵਾੜੀ, ਰਾਜੀਵ ਕੁਮਾਰ ਗੁਪਤਾ, ਬਿਕਰਮਜੀਤ ਸਿੰਘ ਸ਼ੇਰਗਿੱਲ ਸਮੇਤ ਵਧੀਕ ਅਧਿਕਾਰੀ ਮੀਟਿੰਗ ਵਿੱਚ ਸ਼ਾਮਲ ਸਨ।

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News