• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Sunday March 29, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਸਰਕਾਰ ਕਿਸਾਨਾਂ ਨਾਲ ਦੁਸ਼ਮਣੀ ਕੱਢ ਰਹੀ ਹੈ- ਕਿਸਾਨ ਆਗੂ ਕੋਕਰੀ,ਉਗਰਾਹਾਂ

https://www.surreynewsbc.com/wp-content/uploads/2025/03/2db2f491-98c9-4569-acc1-d9aad5310057-1.jpeg
ਸਟਾਫ਼ ਰਿਪੋਰਟ
March 19, 2025 9:40am

ਚੰਡੀਗੜ੍ਹ , 19 ਮਾਰਚ- ਕੇਂਦਰੀ ਅਤੇ ਪੰਜਾਬ ਦੇ ਮੰਤਰੀਆਂ ਦੁਆਰਾ ਹੱਕੀ ਕਿਸਾਨੀ ਮੰਗਾਂ ਨੂੰ ਲੈ ਕੇ 13 ਮਹੀਨਿਆਂ ਤੋਂ ਸ਼ੰਭੂ ਖਨੌਰੀ ਸ਼ਾਂਤਮਈ ਮੋਰਚਿਆਂ ਵਿੱਚ ਬੈਠੇ ਕਿਸਾਨਾਂ ਦੇ ਆਗੂਆਂ ਨਾਲ ਸੱਤਵੇਂ ਗੇੜ ਦੀ ਗੱਲਬਾਤ ਤੋਂ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਬਾਰਡਰ ‘ਤੇ ਗ੍ਰਿਫਤਾਰ ਕਰਨ ਅਤੇ ਮੋਰਚਿਆਂ ‘ਚ ਸ਼ਾਮਲ ਕਿਸਾਨਾਂ ਨੂੰ ਧੱਕੇਸ਼ਾਹੀ ਨਾਲ਼ ਖਿੰਡਾਉਣ ਲਈ ਭਾਰੀ ਪੁਲਸ ਫੋਰਸ ਤਾਇਨਾਤ ਕਰਨ ਦੀ ਭਾਕਿਯੂ ਏਕਤਾ ਉਗਰਾਹਾਂ ਵੱਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਇੱਥੇ ਜਾਰੀ ਕੀਤੇ ਗਏ ਸਾਂਝੇ ਬਿਆਨ ਰਾਹੀਂ ਸਰਕਾਰਾਂ ਦੇ ਇਸ ਜਾਬਰ ਵਤੀਰੇ ਨੂੰ ਕਿਸਾਨਾਂ ਨਾਲ਼ ਦੁਸ਼ਮਣੀ ਕਰਾਰ ਦਿੱਤਾ ਗਿਆ ਹੈ। ਪਤਾ ਲੱਗਾ ਹੈ ਕਿ ਸ਼ੰਭੂ ਬਾਰਡਰ ਉੱਤੇ ਤਾ ਕਿਸਾਨਾਂ ਨੂੰ ਲਾਠੀਆਂ ਨਾਲ ਖਦੇੜਨ ਲਈ ਤਾਣ ਲਾਇਆ ਜਾ ਰਿਹਾ ਹੈ ਅਤੇ ਭੰਨਤੋੜ ਵਰਗੇ ਹੋਰ ਜਾਬਰ ਹਥਕੰਡੇ ਵੀ ਵਰਤੇ ਜਾਣਗੇ। ਔਰਤਾਂ ਬੱਚਿਆਂ ਨੂੰ ਵੀ ਨਹੀਂ ਬਖਸ਼ਿਆ ਜਾਣਾ।ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਚੰਡੀਗੜ੍ਹ ਮੋਰਚੇ ਵੇਲੇ ਐੱਸ ਕੇ ਐੱਮ ਦੇ ਸੈਂਕੜੇ ਆਗੂਆਂ ਨੂੰ ਗ੍ਰਿਫਤਾਰ ਕਰਨ ਅਤੇ ਹੁਣ ਇਹ ਜਾਬਰ ਹੱਲਾ ਸਰਕਾਰਾਂ ਦਾ ਕਾਰਪੋਰੇਟ ਨੀਤੀਆਂ ਪ੍ਰਤੀ ਡੁੱਲ੍ਹ ਡੁੱਲ੍ਹ ਪੈਂਦੇ ਹੇਜ ਅਤੇ ਕਿਸਾਨਾਂ ਨਾਲ਼ ਨੰਗੀ ਚਿੱਟੀ ਦੁਸਮਣੀ ਦਾ ਸਬੂਤ ਹੈ। ਮੋਦੀ ਸਰਕਾਰ ਵੱਲੋਂ ਸਾਮਰਾਜੀ ਅਮਰੀਕਾ ਨਾਲ਼ ਖੁੱਲ੍ਹੇ ਵਪਾਰ ਦਾ ਸਮਝੌਤਾ ਅਤੇ ਹੋਰ ਸਾਮਰਾਜੀ ਤਾਕਤਾਂ ਨਾਲ ਅਜਿਹੇ ਮੇਲ ਮਿਲਾਪ ਦੇ ਯਤਨ ਇਹੀ ਦਰਸਾਉਂਦੇ ਹਨ। ਉਨ੍ਹਾਂ ਵੱਲੋਂ ਮੰਗ ਕੀਤੀ ਗਈ ਹੈ ਕਿ ਖੁਦ ਹਰਿਆਣਾ ਪੁਲਿਸ ਵੱਲੋਂ ਜਾਮ ਕੀਤੇ ਕੌਮੀ ਸੜਕ ਮਾਰਗ ਖੁਲ੍ਹਵਾਉਣ ਦੀ ਬਜਾਏ ਕਿਸਾਨਾਂ ਉੱਤੇ ਜਬਰ ਢਾਹੁਣਾ ਜਮਹੂਰੀਅਤ ਦੀਆਂ ਧੱਜੀਆਂ ਉਡਾਉਣਾ ਹੈ। ਪੂਰੇ ਦੇਸ਼ ਦੇ ਕਿਸਾਨ ਐੱਮ ਐੱਸ ਪੀ ਦੀ ਕਾਨੂੰਨੀ ਗਰੰਟੀ ਸਮੇਤ ਦਿੱਲੀ ਘੋਲ਼ ਮੁਲਤਵੀ ਕਰਨ ਸਮੇਂ ਕੇਂਦਰੀ ਖੇਤੀ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਲਿਖਤੀ ਵਾਅਦਾ ਪੱਤਰ ਦੀਆਂ ਸਾਰੀਆਂ ਮੰਗਾਂ ਅਤੇ ਨਵਾਂ ਖੇਤੀ ਮੰਡੀਕਰਨ ਨੀਤੀ ਖਰੜਾ ਰੱਦ ਕਰਨ ਦੀਆਂ ਬਿਲਕੁਲ ਹੱਕੀ ਮੰਗਾਂ ਲਈ ਲਗਾਤਾਰ ਸੰਘਰਸ਼ਸ਼ੀਲ ਹਨ। ਕਿਸਾਨ ਆਗੂਆਂ ਨੇ ਮੰਗ ਕੀਤੀ ਹੈ ਕਿ ਗ੍ਰਿਫਤਾਰ ਕਿਸਾਨ ਆਗੂਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਕਿਸਾਨ ਸੰਘਰਸ਼ ਦੀਆਂ ਇਹ ਹੱਕੀ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ। ਕਿਸਾਨ ਆਗੂਆਂ ਨੇ ਸਮੂਹ ਕਿਸਾਨਾਂ ਮਜ਼ਦੂਰਾਂ ਅਤੇ ਸਾਮਰਾਜ ਪੱਖੀ ਨੀਤੀਆਂ ਦੇ ਝੰਬੇ ਮੁਲਾਜ਼ਮਾਂ, ਛੋਟੇ ਵਪਾਰੀਆਂ ਆਦਿ ਸਾਰੇ ਕਿਰਤੀ ਲੋਕਾਂ ਨੂੰ ਸਾਂਝੇ ਸੰਘਰਸ਼ਾਂ ਦੇ ਮੈਦਾਨ ਵਿੱਚ ਨਿੱਤਰਨ ਦਾ ਸੱਦਾ ਦਿੱਤਾ ਹੈ।

 

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News