• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday March 30, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

‘ਖੇਤਾਂ ‘ਚ ਜ਼ਮੀਨਦੋਜ਼ ਪਾਈਪਾਂ ਵਿਛਾਉਣ ਵਾਲੇ ਕਿਸਾਨਾਂ ਨੂੰ ਮਿਲੇਗੀ 90 ਫ਼ੀਸਦੀ ਸਬਸਿਡੀ’ – ਜੌੜਾਮਾਜਰਾ

https://www.surreynewsbc.com/wp-content/uploads/2024/08/C35FE26D-5BF9-43FB-9931-EBA1FF4D8B46.jpeg
Staff Report
August 7, 2024 9:25am

ਚੰਡੀਗੜ੍ਹ- ਪੰਜਾਬ ਸਰਕਾਰ ਸੂਬੇ ਵਿੱਚ ਪਾਣੀ ਦੀ ਵਰਤੋਂ ਸੰਜਮ ਨਾਲ ਕਰਨ ਲਈ ਉਤਸ਼ਾਹਿਤ ਕਰ ਰਹੀ ਹੈ। ਪੰਜਾਬ ਦੇ  ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਨਹਿਰੀ ਪਾਣੀ ਦੀ ਵਰਤੋਂ ਨੂੰ ਹੁਲਾਰਾ ਦੇਣ ਅਤੇ ਟੇਲਾਂ ਤੱਕ ਪਾਣੀ ਪਹੁੰਚਾਉਣ ਲਈ ਭੂਮੀ ਤੇ ਜਲ ਸੰਭਾਲ ਵਿਭਾਗ ਵੱਲੋਂ 2400 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ, ਜਿਸ ਨਾਲ ਸੂਬੇ ਦੇ 30,282 ਹੈਕਟੇਅਰ ਰਕਬੇ ਨੂੰ ਫ਼ਾਇਦਾ ਹੋ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਕਿਸਾਨ ਸਮੂਹਾਂ ਲਈ 90 ਫ਼ੀਸਦੀ ਅਤੇ ਵਿਅਕਤੀਗਤ ਕਿਸਾਨਾਂ ਲਈ 50 ਫ਼ੀਸਦੀ ਸਬਸਿਡੀ ਦੀ ਸਹੂਲਤ ਦਿੱਤੀ ਜਾ ਰਹੀ ਹੈ। ਚਾਰ ਦਹਾਕਿਆਂ ਵਿੱਚ ਪਹਿਲੀ ਵਾਰ 20 ਨਹਿਰਾਂ ਵਿੱਚੋਂ ਪਾਣੀ ਵਗਿਆ ਹੈ, ਜਿਸ ਨਾਲ 916 ਮਾਈਨਰਾਂ ਅਤੇ ਖਾਲਿਆਂ ਵਿੱਚ ਪਾਣੀ ਆਇਆ ਹੈ। ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਸਿੰਜਾਈ ਲਈ ਨਹਿਰੀ ਪਾਣੀ ਦੀ ਮੰਗ ਪੂਰੀ ਕਰਨ ਦੇ ਨਾਲ-ਨਾਲ ਸੂਬੇ ਵਿੱਚ ਪਾਣੀ ਦੀ ਕਮੀ ਨਾਲ ਨਜਿੱਠਣ ਅਤੇ ਟਿਕਾਊ ਖੇਤੀ ਗਤੀਵਿਧੀਆਂ ਨੂੰ ਉਤਸ਼ਾਹਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ।

ਇਸ ਤੋਂ ਪਹਿਲਾਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰੀਕੇ ਪੱਤਣ ਤੋਂ ਮਾਲਵਾ ਨਹਿਰ ਕੱਢਣ ਦਾ ਐਲਾਨ ਕੀਤਾ ਹੈ ਉਨ੍ਹਾ ਕਿਹਾ, “ ਅਜ਼ਾਦੀ ਤੋਂ ਬਾਅਦ ਸੂਬੇ ‘ਚ ਪਹਿਲੀ ਨਹਿਰ ਬਣਨ ਜਾ ਰਹੀ ਹੈ, ਜਿਸਦਾ ਨਾਮ ਮਾਲਵਾ ਨਹਿਰ ਹੋਵੇਗਾ।ਹਰੀਕੇ ਪੱਤਣ ਤੋਂ ਸ਼ੁਰੂ ਹੋ ਕੇ ਰਾਜਸਥਾਨ ਨਾਲ ਲੱਗਦੇ ਅਖ਼ੀਰਲੇ ਪਿੰਡ ਤੱਕ ਜਾਵੇਗੀ। 149 ਕਿਲੋਮੀਟਰ ਲੰਬੀ ਇਸ ਨਹਿਰ ‘ਚ 2500 ਕਿਊਸਿਕ ਪਾਣੀ ਕਿਸਾਨਾਂ ਦੇ ਖੇਤਾਂ ‘ਚ ਪਹੁੰਚਾਇਆ ਜਾਵੇਗਾ, ਅਤੇ ਆਉਣ ਵਾਲੇ ਦਿਨਾਂ ‘ਚ ਧਾਰਕਲਾਂ ਵਿਖੇ ਬਣ ਰਿਹਾ 206 ਮੈਗਾਵਾਟ ਦਾ ਡੈਮ ਲੋਕ ਸਮਰਪਿਤ ਕੀਤਾ ਜਾਵੇਗਾ।  ਜਿਸ ਨਾਲ ਇੱਕ ਨਹਿਰ ਬਣਾਈ ਜਾਵੇਗੀ ਜੋ ਕਿ 12 ਮਹੀਨੇ 30 ਦਿਨ ਦੁਆਬੇ ਦੇ ਲੋਕਾਂ ਨੂੰ ਪਾਣੀ ਪਹੁੰਚਾਏਗੀ।ਪੰਜਾਬ ਦੇ ਪਾਣੀਆਂ ਦੀ ਸਾਂਭ-ਸੰਭਾਲ ਕਰਨਾ ਸਾਡਾ ਮੁੱਖ ਟੀਚਾ ਹੈ।”

Share

Surrey Police Service is investigating a shots fired incident

Canada to Increase Permanent Residence Application fee starting from April 30

65-Year-Old Woman Injured in Surrey Home Invasion; Police Investigating

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News