• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Friday February 13, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਵੈਨਕੂਵਰ ‘ਚ ਕਾਮਾਗਾਟਾ ਮਾਰੂ ਸਮਾਰਕ ‘ਤੇ ਸਮਾਗਮ 21 ਜੁਲਾਈ ਨੂੰ

https://www.surreynewsbc.com/wp-content/uploads/2024/07/81E62D35-C4AF-4683-9017-F58033300BC6.jpeg
ਵੈਨਕੂਵਰ ਵਿੱਚ ਹੋਣ ਵਾਲੇ ਸਮਾਗਮ ਦਾ ਪੋਸਟਰ ਜਾਰੀ ਕਰਦੇ ਹੋਏ ਪੰਜਾਬੀ ਪ੍ਰੈੱਸ ਕਲੱਬ ਬੀ.ਸੀ. ਦੇ ਮੈਂਬਰ
ਸਟਾਫ਼ ਰਿਪੋਰਟ
July 10, 2024 2:59pm

ਸਰੀ- ‘ਗੁਰੂ ਨਾਨਕ ਜਹਾਜ਼’ ਦਾ ਸਫ਼ਰ ਬਸਤੀਵਾਦ ਅਤੇ ਨਸਲਵਾਦ ਦਾ, ਚੜ੍ਹਦੀ ਕਲਾ ਅਤੇ ਭਾਈਚਾਰਕ ਸਾਂਝ ਨਾਲ ਮੁਕਾਬਲਾ ਕਰਨ ਵਾਲੇ ਮੁਸਾਫਿਰਾਂ ਦੀ, ਨਿੱਡਰ ਅਤੇ ਸੁਤੰਤਰ ਹਸਤੀ ਦਾ ਦੁਰਲੱਭ ਇਤਿਹਾਸ ਹੈ। ‘ਗੁਰੂ ਨਾਨਕ ਜਹਾਜ਼’ ਸੰਘਰਸ਼ ਅਤੇ ਮਨੁੱਖੀ ਹੱਕਾਂ ਲਈ ਘੋਲ ਦਾ ਸ਼ਾਨਦਾਰ ਇਤਿਹਾਸ ਹੈ। ‘ਗੁਰੂ ਨਾਨਕ ਜਹਾਜ਼’ ਦੇ ਚੜ੍ਹਦੀ ਕਲਾ ਦੇ ਸਫ਼ਰ ਦੇ 110ਵੇਂ ਸਾਲ ‘ਤੇ, ਕੈਨੇਡਾ ਦੀ ਧਰਤੀ ‘ਤੇ ਵੈਨਕੂਵਰ ਦੇ ਸਮੁੰਦਰੀ ਤੱਟ ‘ਤੇ 1199 ਵੈਸਟ ਕਾਰਡੋਵਾ ਸਟਰੀਟ, ਕਾਮਾਗਾਟਾਮਾਰੂ ਮੈਮੋਰੀਅਲ ਸਮਾਰਕ ਉੱਪਰ 21 ਜੁਲਾਈ ਦਿਨ ਐਤਵਾਰ ਨੂੰ ਦੁਪਹਿਰ 2 ਵਜੇ ਤੋਂ ਪੰਜ ਵਜੇ ਤੱਕ ਪ੍ਰੋਗਰਾਮ ਕੀਤਾ ਜਾ ਰਿਹਾ ਹੈ।

ਇਸ ਵਰ੍ਹੇ-ਗੰਢ  ‘ਤੇ ਸਮਾਗਮ ਸਬੰਧੀ ਪੋਸਟਰ ਮੀਡੀਆ ਨਾਲ ਸੰਬੰਧਤ ਸ਼ਖਸ਼ੀਅਤਾਂ ਵੱਲੋਂ ਜਰਨੈਲ ਆਰਟਸ ਅਤੇ ਗੁਰਮੀਤ ਆਰਟਸ ਅਕੈਡਮੀ ਸਰੀ ਵਿਖੇ ਰਿਲੀਜ਼ ਕੀਤਾ ਗਿਆ, ਜਿਨਾਂ ਵਿੱਚ ਗੁਰਪ੍ਰੀਤ ਸਿੰਘ ਸਹੋਤਾ (ਚੜਦੀ ਕਲਾ ਨਿਊਜ਼ ਗਰੁੱਪ ਅਤੇ ਚੈਨਲ ਪੰਜਾਬੀ), ਜਰਨੈਲ ਸਿੰਘ ਚਿੱਤਰਕਾਰ (ਪੰਜਾਬੀ ਟ੍ਰਿਬਿਊਨ), ਡਾ. ਪੂਰਨ ਸਿੰਘ ਗਿੱਲ (ਪੰਜਾਬ ਟਾਈਮਜ਼),ਹਰਿਕੀਰਤ ਸਿੰਘ ਕੁਲਾਰ (ਪੰਜਾਬ ਗਾਰਡੀਅਨ), ਬਲਦੇਵ ਸਿੰਘ ਮਾਨ (ਰੈਡ ਐਫ ਐਮ), ਪ੍ਰੋ. ਗੁਰਬਾਜ ਸਿੰਘ ਬਰਾੜ (ਰੇਡੀਓ 1550 ਏਐਮ), ਸਰਬਰਾਜ ਸਿੰਘ ਕਾਹਲੋ ਅਤੇ ਲਵਿੰਦਰ ਕੌਰ ਲਵੀ ਪੰਨੂ (ਰੇਡੀਓ ਪੰਜਾਬ 1600 ਏਐਮ), ਕੁਲਦੀਪ ਸਿੰਘ (ਸਾਂਝਾ ਟੀਵੀ), ਟੈਲੀਵਿਜ਼ਨ ਸ਼ਖਸੀਅਤ ਜੈਸ, ਕੰਵਲਜੀਤ ਸਿੰਘ ਲੱਕੀ ਰੰਧਾਵਾ (ਜਨਰਲ ਪੰਜਾਬੀ) ਤੇ ਅਮਰਪਾਲ ਸਿੰਘ ਕੈਨੇਡੀਅਨ ਪੰਜਾਬ ਟਾਈਮਜ਼ ਤੇ ਪੰਜਾਬੀ ਟ੍ਰਿਬਿਊਨ ਸ਼ਾਮਿਲ ਹੋਏ। ਮੀਡੀਆ ਸ਼ਖਸ਼ੀਅਤ ਡਾ. ਗੁਰਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਸਮਾਗਮ, ਗੁਰੂ ਨਾਨਕ ਜਹਾਜ਼ ਹੈਰੀਟੇਜ ਪ੍ਰੋਜੈਕਟ ਆਰਕਾਈਵਜ਼, ਵਣਜਾਰਾ ਨੋਮੈਡ ਕੁਲੈਕਸ਼ਨਜ਼, ਗਦਰ ਮੈਮੋਰੀਅਲ ਸੁਸਾਇਟੀ ਆਫ ਕੈਨੇਡਾ ਸਣੇ ਵੱਖ-ਵੱਖ ਸੰਸਥਾਵਾਂ ਵੱਲੋਂ ਸਾਂਝੇ ਤੌਰ ‘ਤੇ ਬੀਸੀ ਖਾਲਸਾ ਦਰਬਾਰ, ਵੈਨਕੂਵਰ ਬੋਰਡ ਆਫ ਪਾਰਕ ਐਂਡ ਰੀਕ੍ਰੀਏਸ਼ਨ ਤੇ ਵੈਨਕੂਵਰ ਸਿਟੀ ਆਦਿ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ, ਇਸ ਸਮਾਗਮ ਦੌਰਾਨ ਗੁਰੂ ਨਾਨਕ ਜਹਾਜ਼ ਸਬੰਧੀ ਦੋ ਪੁਸਤਕਾਂ ਵੀ ਰਿਲੀਜ਼ ਕੀਤੀਆਂ ਜਾਣਗੀਆਂ।

Share

“ਖੁਰਾਕ ਸੁਰੱਖਿਆ ਹਰ ਪਰਿਵਾਰ ਦਾ ਮੂਲ ਅਧਿਕਾਰ”- ਮਨਦੀਪ ਧਾਲੀਵਾਲ

ਮਨੁੱਖੀ ਹੱਕਾਂ ਦੇ ਮਹਾਨ ਯੋਧੇ : ‘ਲੋਕ ਨਾਇਕ’ ਜਸਟਿਸ ਅਜੀਤ ਸਿੰਘ ਬੈਂਸ

ਬੀ.ਸੀ. ਵਿੱਚ ਗੋਲੀਬਾਰੀ, ਕੈਨੇਡਾ ਭਰ ਵਿੱਚ ਸੋਗ ਦੀ ਲਹਿਰ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News
 

Loading Comments...