• IMG_0654.jpeg
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Wednesday May 28, 2025
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਵੈਨਕੂਵਰ ਵਿਖੇ ਪੰਜਾਬੀਆਂ ਨੇ ਕੀਤਾ ਗੁਰੂ ਨਾਨਕ ਜ਼ਹਾਜ ਦੇ ਮੁਸਾਫ਼ਿਰਾਂ ਨੂੰ ਸਿਜਦਾ

https://www.surreynewsbc.com/wp-content/uploads/2025/05/IMG_0748-scaled.jpeg
ਡਾ. ਗੁਰਵਿੰਦਰ ਸਿੰਘ ਧਾਲੀਵਾਲ
May 26, 2025 2:58pm
‘ਗੁਰੂ ਨਾਨਕ ਜਹਾਜ਼’ ਨਾਂ ਦੀ ਬਹਾਲੀ ਅਤੇ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਦਾ ਇਤਿਹਾਸ ਦਰੁਸਤ ਕਰਨ ਸਬੰਧੀ ਮਤੇ ਸਰਬ-ਸੰਮਤੀ ਨਾਲ ਪਾਸ
_____________________________
ਵੈਨਕੂਵਰ : ਅੱਜ ਤੋਂ 111 ਸਾਲ ਪਹਿਲਾਂ ਕੈਨੇਡਾ ਦੇ ਬਸਤੀਵਾਦ ਅਤੇ ਨਸਲਵਾਦ ਦਾ, ਚੜ੍ਹਦੀ ਕਲਾ ਅਤੇ ਭਾਈਚਾਰਕ ਸਾਂਝ ਨਾਲ ਮੁਕਾਬਲਾ ਕਰਨ ਵਾਲੇ ‘ਗੁਰੂ ਨਾਨਕ ਜਹਾਜ਼ ਦੇ ਮੁਸਾਫਿਰਾਂ’ ਦੀ ਨਿੱਡਰ ਅਤੇ ਸੁਤੰਤਰ ਹਸਤੀ ਬਾਰੇ, ਵੈਨਕੂਵਰ ਸਮੁੰਦਰੀ ਤੱਟ ‘ਤੇ ਇੱਕ ਸ਼ਾਨਦਾਰ ਸਮਾਗਮ ਉਲੀਕਿਆ ਗਿਆ। ਇਸ ਵਿੱਚ ਕੈਨੇਡਾ ਵਸਦੇ ਪੰਜਾਬੀ ਭਾਈਚਾਰੇ ਨਾਲ ਸਬੰਧਤ ਸਿਆਸੀ ਹਸਤੀਆਂ ਤੋਂ ਇਲਾਵਾ, ਵੱਖ-ਵੱਖ ਸੰਸਥਾਵਾਂ, ਉਘੀਆਂ ਸ਼ਖਸ਼ੀਅਤਾਂ ਅਤੇ ਨੌਜਵਾਨ, ਬੱਚੇ ਅਤੇ ਬਜ਼ੁਰਗ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ।
111 ਸਾਲਾ ਸਮਾਗਮ ਵਿੱਚ ਬੀਸੀ ਖਾਲਸਾ ਦਰਬਾਰ ਵਲੋਂ ਹਰਿੰਦਰ ਸਿੰਘ ਸੋਹੀ ਤੇ ਗੁਰੂ ਨਾਨਕ ਜਹਾਜ਼ ਹੈਰੀਟੇਜ ਸੁਸਾਇਟੀ ਵੱਲੋਂ ਬੀਬੀ ਬਲਜੀਤ ਕੌਰ ਨੇ ਸਭ ਦਾ ਸਵਾਗਤ ਕੀਤਾ, ਜਦ ਕਿ ਅਕਾਲੀ ਸਿੰਘ ਸਿੱਖ ਸੁਸਾਇਟੀ ਵੱਲੋਂ ਭਾਈ ਜਸਵੀਰ ਸਿੰਘ ਨੇ ਅਰਦਾਸ ਕੀਤੀ। ਨਿਵਾਸੀ ਭਾਈਚਾਰੇ ਦੀ ਸਿਸੀਲੀਆ ਪੁਆਇੰਟ ਦਾ ਸੰਦੇਸ਼ ਸਾਂਝਾ ਕੀਤਾ ਗਿਆ, ਜਦਕਿ ਖਾਲਸਾ ਸਕੂਲ ਸਰੀ ਅਤੇ ਐਲਡਰਗਰੋਵ ਅਤੇ ਸਿੱਖ ਅਕੈਡਮੀ ਸਰੀ ਦੇ ਬੱਚਿਆਂ ਨੇ ‘ਓ ਕੈਨੇਡਾ’ ਗਾਇਨ ਕੀਤਾ।
ਗੁਰੂ ਨਾਨਕ ਜਹਾਜ਼ ਹੈਰੀਟੇਜ ਸੁਸਾਇਟੀ ਵੱਲੋਂ ਡਾ. ਗੁਰਵਿੰਦਰ ਸਿੰਘ ਨੇ ਕਿਹਾ ਕਿ ਬਾਬਾ ਗੁਰਦਿੱਤ ਸਿੰਘ ਵੱਲੋਂ ਕਿਰਾਏ ‘ਤੇ ਲਏ ਗਏ ਸਮੁੰਦਰੀ ਬੇੜੇ ਦਾ ਨਾਂ ਗੁਰੂ ਨਾਨਕ ਜਹਾਜ਼ ਰੱਖਿਆ ਗਿਆ ਸੀ ਅਤੇ ਅੱਗੇ ਤੋਂ ਇਤਿਹਾਸਕਾਰਾਂ, ਮੀਡੀਆਕਾਰਾਂ ਅਤੇ ਸਿਆਸਤਦਾਨਾਂ ਨੂੰ ‘ਗੁਰੂ ਨਾਨਕ ਜਹਾਜ਼’ ਸ਼ਬਦ ਹੀ ਵਰਤਣਾ ਚਾਹੀਦਾ ਹੈ। ਗੁਰੂ ਨਾਨਕ ਜਹਾਜ਼ ਹੈਰੀਟੇਜ਼ ਸੁਸਾਇਟੀ ਦੇ ਰਾਜ ਸਿੰਘ ਭੰਡਾਲ ਨੇ ਗੁਰੂ ਨਾਨਕ ਜਹਾਜ਼ ਨਾਂ ਦੀ ਵਰਤੋਂ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਵੈਨਕੂਵਰ ਸਿਟੀ ਕੌਂਸਲ ਵੱਲੋਂ ਮੁੱਖ ਨਾਮ ਗੁਰੂ ਨਾਨਕ ਜਹਾਜ਼ ਯਾਦਗਾਰੀ ਦਿਹਾੜੇ ਦਾ ਐਲਾਨਨਾਮਾ ਕਰਨ ‘ਤੇ ਧੰਨਵਾਦ ਕੀਤਾ।
ਸਮਾਗਮ ਦੇ ਮੁੱਖ ਮਨੋਰਥ ਵਜੋਂ ਗੁਰੂ ਨਾਨਕ ਜਹਾਜ਼ ਦੀ ਮੌਜੂਦਗੀ ਸਬੰਧੀ ਅਹਿਮ ਮਤੇ ਪਾਸ ਕੀਤੇ, ਜਿਨਾਂ ਵਿੱਚ ਕੈਨੇਡਾ ਸਰਕਾਰ ਵੱਲੋਂ ਮੰਗੀ ਗਈ ਮੁਆਫ਼ੀ ਦੀ ਸ਼ਬਦਾਵਲੀ ਸੋਧਣ ਅਤੇ ਉਸ ਵਿੱਚ ਮੁੱਖ ਨਾਂ ‘ਗੁਰੂ ਨਾਨਕ ਜਹਾਜ’ ਸ਼ਾਮਿਲ ਕਰਨ ਤੋਂ ਇਲਾਵਾ ਸ਼ਹੀਦ ਭਾਈ ਮੇਵਾ ਸਿੰਘ ਜੀ ਲੋਪੋਕੇ ਸਬੰਧੀ ਕੈਨੇਡਾ ਦਾ ਇਤਿਹਾਸ ਨੂੰ ਦਰੁਸਤ ਕਰਨ ਅਤੇ ਉਹਨਾਂ ਦੀ ਢੁਕਵੀਂ ਯਾਦ ਸਥਾਪਿਤ ਕਰਨ ਬਾਰੇ ਮੰਗਾਂ ਸ਼ਾਮਿਲ ਕੀਤੀਆਂ ਗਈਆਂ। ਇਹ ਮਤੇ ਅੰਗਰੇਜ਼ੀ ਵਿੱਚ ਤਜਿੰਦਰਪਾਲ ਸਿੰਘ, ਫਰੈਂਚ ਵਿੱਚ ਸਾਹਿਬ ਕੌਰ ਧਾਲੀਵਾਲ ਅਤੇ ਪੰਜਾਬੀ ਵਿੱਚ ਰਣਦੀਪ ਸਿੰਘ ਸੰਧੂ ਵੱਲੋਂ ਪੜੇ ਗਏ ਅਤੇ ਸਾਰਿਆਂ ਦੀ ਪ੍ਰਵਾਨਗੀ ਲਈ ਗਈ।
ਬੀਸੀ ਦੀਆਂ ਵਿਧਾਇਕਾਂ ਜੈਸੀ ਸੁੰਨੜ ਅਤੇ ਸੁਨੀਤਾ ਧੀਰ ਅਤੇ ਵੈਨਕੂਵਰ ਦੇ ਪਾਰਕ ਬੋਰਡ ਕਮਿਸ਼ਨਰ ਜਸਪ੍ਰੀਤ ਸਿੰਘ ਵਿਰਦੀ ਨੇ ਬੋਲਦਿਆਂ ਗੁਰੂ ਨਾਨਕ ਜਹਾਜ਼ ਨਾਂ ਬਹਾਲ ਕਰਨ ‘ਤੇ ਸਹਿਮਤੀ ਪ੍ਰਗਟਾਈ। ਵੈਨਕੂਵਰ ਦੀ ਸਕੂਲ ਟਰਸਟੀ ਪ੍ਰੀਤੀ ਫਰੀਦਕੋਟ ਦੀ ਬੱਚੀ ਖੁਸ਼ੀ ਕੌਰ ਨੇ ਗੁਰੂ ਨਾਨਕ ਜਹਾਜ ਤੇ ਨਜ਼ਮ ਸੁਣਾਈ। ‘ਗੁਰੂ ਨਾਨਕ ਜਹਾਜ਼’ ਫਿਲਮ ਦੇ ਕਲਾਕਾਰ ਭਞਖੰਡਨ ਸਿੰਘ ਰੱਖੜਾ ਅਤੇ ਅਸ਼ਵਨ ਸਿੰਘ ਨੇ ਫਿਲਮ ਦਾ ਦ੍ਰਿਸ਼ ਪੇਸ਼ ਕਰਕੇ ਲੋਕਾਂ ਦਾ ਮਨ ਮੋਹ ਲਿਆ।
ਗੁਰਦੁਆਰਾ ਬੀਸੀ ਖਾਲਸਾ ਦਰਬਾਰ ਵੈਨਕੂਵਰ ਅਤੇ ਅਕਾਲੀ ਸਿੰਘ ਸਿੱਖ ਸੁਸਾਇਟੀ ਤੋਂ ਇਲਾਵਾ ਗੁਰਦੁਆਰਾ ਦੂਖ ਨਿਵਾਰਨ ਸਰੀ, ਗੁਰੂ ਨਾਨਕ ਗੁਰਦੁਆਰਾ ਸਾਹਿਬ ਸਰੀ ਡੈਲਟਾ, ਖਾਲਸਾ ਦੀਵਾਨ ਸੁਸਾਇਟੀ ਸੁਖ ਸਾਗਰ ਨਿਊ ਵੈਸਟਮਿਨਿਸਟਰ, ਗੁਰੂ ਨਾਨਕ ਨਿਵਾਸ ਗੁਰਦੁਆਰਾ ਰਿਚਮੰਡ, ਗੁਰਦੁਆਰਾ ਦਸ਼ਮੇਸ਼ ਦਰਬਾਰ ਸਰੀ, ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਐਬਸਫੋਰਡ, ਗੁਰਦੁਆਰਾ ਸਾਹਿਬ ਬੁਕਸਾਈਡ ਸਰੀ, ਨਾਨਕਸਰ ਵਿੱਚ ਰਿਚਮੰਡ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰੀ ਨੇ ਗੁਰੂ ਨਾਨਕ ਜਹਾਜ਼ ਸ਼ਬਦ ਵਰਤਣ ਦਾ ਅਹਿਦ ਲਿਆ।
ਗੁਰਦੁਆਰਾ ਸੰਸਥਾਵਾਂ ਤੋਂ ਇਲਾਵਾ ਪਾਕਿਸਤਾਨ ਦੀ ਰਾਜਸੀ ਸ਼ਖਸ਼ੀਅਤ ਅਤੇ ਸਾਬਕਾ ਪਾਰਲੀਮੈਂਟ ਸਕੱਤਰ ਰਾਏ ਅਜ਼ੀਜ਼ ੳੱਲਾ ਖਾਨ, ਮਨੁੱਖੀ ਅਧਿਕਾਰਾਂ ਦੇ ਕਾਰਕੁੰਨ ਸੁਨੀਲ ਕੁਮਾਰ ਸ਼ਰਮਾ, ਇਮਤਿਆਜ਼ ਪੋਪਟ ਤੇ ਨੌਜਵਾਨ ਵਕੀਲ ਬਲਪ੍ਰੀਤ ਸਿੰਘ ਖਟੜਾ ਸਮੇਤ ਕਈ ਬੁਲਾਰਿਆਂ ਨੇ ਗੁਰੂ ਨਾਨਕ ਜਹਾਜ਼ ਦੀ ਮਹੱਤਤਾ ਬਾਰੇ ਵਿਚਾਰ ਦਿੱਤੇ। ਖਾਲਸਾ ਸਕੂਲ ਦੇ ਸਿੰਘ-ਸਿੰਘਣੀਆਂ ਨੇ ਗੱਤਕੇ ਦੇ ਜੌਹਰ ਦਿਖਾਏ ਅਤੇ ਯੋਧਿਆਂ ਦੀਆਂ ਢਾਡੀ ਵਾਰਾਂ ਸਰਵਣ ਕਰਾਈਆਂ। ਸਿੱਖ ਅਕੈਡਮੀ ਸਰੀ ਦੇ ਬੱਚਿਆਂ ਨੇ ਗੁਰੂ ਨਾਨਕ ਜਹਾਜ਼ ਤੇ ਇਕਾਂਗੀ ਪੇਸ਼ ਕੀਤੀ।
ਇਸ ਮੌਕੇ ‘ਤੇ ਹਾਜ਼ਰ ਸ਼ਖਸੀਅਤਾਂ ਵਿੱਚ ਸਿੱਖ ਸੰਸਥਾ ਸਿੱਖ ਹੈਰੀਟੇਜ ਵੈਨਕੂਵਰ ਦੇ ਸੇਵਾਦਾਰ ਤਾਜ ਸਿੰਘ, ਕਾਮਾਗਾਟਾਮਾਰੂ ਹੈਰੀਟੇਜ਼ ਫਾਊਂਡੇਸ਼ਨ ਦੇ ਹਰਭਜਨ ਸਿੰਘ ਗਿੱਲ, ਜਗਰੂਪ ਸਿੰਘ ਖੇੜਾ, ਲਾਟ ਭਿੰਡਰ ਐਡਮਿੰਟਨ, ਗੁਰਮੁਖ ਸਿੰਘ ਦਿਓਲ, ਮਨਪ੍ਰੀਤ ਸਿੰਘ ਡਰੋਲੀ, ਕੁਲਬੀਰ ਸਿੰਘ ਬਹਿਨੀਵਾਲ, ਅਵਤਾਰ ਸਿੰਘ ਗਿੱਲ, ਮਨਜੀਤ ਸਿੰਘ ਸੋਹੀ, ਬਲਵੀਰ ਸਿੰਘ ਸੰਘਾ, ਕੇਸਰ ਸਿੰਘ ਕੂਨਰ, ਜਗਤਾਰ ਸਿੰਘ ਸੰਧੂ, ਅਰਸ਼ਬੀਰ ਸਿੰਘ ਮਾਨ, ਅਨੂਪ ਸਿੰਘ ਲੁੱਡੂ, ਕੁਲਵੰਤ ਸਿੰਘ ਜੌਹਲ ਡਾਕਟਰ ਅਵਲੀਨ ਕੌਰ ਤੇ ਅਨੇਕਾਂ ਹੋਰ ਸ਼ਾਮਿਲ ਸਨ, ਜਦ ਕਿ ਸਿੱਖ ਮੋਟਰ ਸਾਈਕਲ ਸਵਾਰਾਂ ਦੇ ਕਲੱਬਾਂ ਦੇ ਮੋਢੀ ਅਵਤਾਰ ਸਿੰਘ ਢਿੱਲੋ ਨੇ ਸਮਾਗਮ ਵਿੱਚ ਵਿਸ਼ੇਸ਼ ਹਾਜ਼ਰੀ ਲਵਾਈ। ਪ੍ਰੋਗਰਾਮ ਦੀ ਸਫਲਤਾ ਲਈ ਪੰਜਾਬੀ ਮੀਡੀਆ ਦੇ ਅਖਬਾਰਾਂ, ਰੇਡੀਓ ਅਤੇ ਟੈਲੀਵਿਜ਼ਨਾਂ ਦਾ ਭਰਪੂਰ ਸਹਿਯੋਗ ਰਿਹਾ।
ਗੁਰੂ ਨਾਨਕ ਜਹਾਜ਼ ਹੈਰੀਟੇਜ ਸੁਸਾਇਟੀ ਵੱਲੋਂ ਉਲੀਕੇ ਇਸ ਪ੍ਰੋਗਰਾਮ ਵਿਚ ਬੀਸੀ ਖਾਲਸਾ ਦਰਬਾਰ ਵੈਨਕੂਵਰ ਅਤੇ ਵਣਜਾਰਾ ਨੋਮੈਡ ਕਲੈਕਸ਼ਨਜ਼ ਨੇ ਅਹਿਮ ਭੂਮਿਕਾ ਨਿਭਾਈ। ਸਮੂਹ ਸੰਗਤਾਂ, ਸਹਿਯੋਗੀਆਂ ਅਤੇ ਵਿਸ਼ੇਸ਼ਕਰ ਮੀਡੀਏ ਦਾ ਧੰਨਵਾਦ ਡਾਕਟਰ ਮਾਨ ਵੱਲੋਂ ਕੀਤਾ ਗਿਆ। ਕਰੀਬ ਤਿੰਨ ਘੰਟੇ ਚੱਲਿਆ ਇਹ ਪ੍ਰੋਗਰਾਮ ਯਾਦਗਾਰੀ ਹੋਰ ਨਿਬੜਿਆ ਅਤੇ ਪੰਜਾਬੀਆਂ ਤੋਂ ਇਲਾਵਾ, ਵੱਖ-ਵੱਖ ਕੌਮਾਂ ਦੇ ਲੋਕਾਂ ਨੇ ਇਸ ਦਾ ਆਨੰਦ ਮਾਣਿਆ।ਸਮਾਗਮ ਦਾ ਸੰਚਾਲਨ ਸਾਹਿਬ ਕੌਰ ਧਾਲੀਵਾਲ ਨੇ ਭਾਵਪੂਰਤ ਢੰਗ ਨਾਲ ਕੀਤਾ।
Share

ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਨਹੀਂ ਰਹੇ!

Federal Government Unveils Major Middle-Class Tax Cut, Effective July 1, 2025

Federal govt announces up to $1.5 million GST relief for first-time home buyers on new homes

Reader Interactions

Comments

No Comments

Leave a comment

NOTE: Surrey News welcomes your opinions and comments. We do not allow personal attacks, offensive language or unsubstantiated allegations. We reserve the right to edit comments for length, style, legality and taste and reproduce them in print, electronic or otherwise. For further information, please contact the editor or publisher, or see our Terms and Conditions.

Cancel reply

Your email address will not be published. Required fields are marked *

Primary Sidebar

  • 289843f6-566c-4f12-947f-ac7c5a32f857.jpeg
  • Beniwal-Law.jpg
  • 667F0AC8-6655-4EEE-B3A2-624E4A4C7527.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • PHOTO-2024-04-03-06-43-53.jpg
  • c29fdc21-3846-4fbe-a40f-2e5aadc634ed.jpeg
  • ARTLINE-.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News