• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Wednesday August 12, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਵਿੱਕੀ ਮਿੱਡੂਖੇੜਾ ਕਤਲ ਕੇਸ ‘ਚ ਤਿੰਨ ਮੁਲਜ਼ਮਾਂ ਨੂੰ ਉਮਰ ਕੈਦ

https://www.surreynewsbc.com/wp-content/uploads/2025/01/IMG_9121.jpeg
Staff Report
January 27, 2025 9:21am

ਮੋਹਾਲੀ – ਮੋਹਾਲੀ ਦੀ ਇੱਕ ਜ਼ਿਲ੍ਹਾ ਅਦਾਲਤ ਨੇ ਯੂਥ ਅਕਾਲੀ ਦਲ ਦੇ ਆਗੂ ਵਿਕਰਮਜੀਤ ਸਿੰਘ ਉਰਫ਼ ਵਿੱਕੀ ਮਿੱਡੂਖੇੜਾ ਦੇ ਕਤਲ ਕੇਸ ਵਿੱਚ ਤਿੰਨ ਜਣਿਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।

ਅਜੈ ਉਰਫ਼ ਸੰਨੀ ਉਰਫ਼ ਲੈਫਟੀ, ਸੱਜਣ ਉਰਫ਼ ਭੋਲੂ ਅਤੇ ਅਨਿਲ ਲਾਠ ਦਾ ਸਬੰਧ ਬੰਬੀਹਾ ਗੈਂਗ ਨਾਲ ਦੱਸਿਆ ਜਾ ਰਿਹਾ ਹੈ। ਮਾਣਯੋਗ ਅਦਾਲਤ ਨੇ ਉਮਰ ਕੈਦ ਦੇ ਨਾਲ ਨਾਲ ਕਸੂਰਵਾਰਾਂ ਨੂੰ 2-2 ਲੱਖ ਰੁਪਏ ਦਾ ਜ਼ੁਰਮਾਨਾ ਵੀ ਲਾਇਆ ਹੈ।

ਪੁਲਸ ਵੱਲੋਂ ਛੇ ਸ਼ੱਕੀਆਂ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ ਗਈ ਸੀ ਪਰੰਤੂ ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਗੈਂਗਸਟਰ ਭੁਪਿੰਦਰ ਸਿੰਘ ਉਰਫ ਭੂਪੀ ਰਾਣਾ, ਅਮਿਤ ਡਾਗਰ ਅਤੇ ਕੌਸ਼ਲ ਚੌਧਰੀ ਨੂੰ ਬਰੀ ਕਰ ਦਿੱਤਾ ਸੀ।

7 ਅਗਸਤ 2021ਨੂੰ ਸੈਕਟਰ 71 ਦੀ ਮਾਰਕੀਟ ਵਿੱਚ ਵਿੱਕੀ ਮਿੱਡੂਖੇੜਾ ਦਾ ਕਤਲ ਕੀਤਾ ਗਿਆ ਸੀ। ਮੁਹਾਲੀ ਆਪਣੇ ਕਿਸੇ ਦੋਸਤ ਦੇ ਦਫ਼ਤਰ ਗਏ ਵਿੱਕੀ ਮਿੱਡੂਖੇੜਾ ਨੂੰ ਦੋ ਨਕਾਬਪੋਸ਼ ਹਮਲਾਵਰਾਂ ਨੇ ਦਿਨ-ਦਿਹਾੜੇ ਘੇਰ ਕੇ ਗੋਲੀਆਂ ਦੀ ਵਾਛੜ ਕਰ ਦਿੱਤੀ ਸੀ। ਵਿੱਕੀ ਨੇ ਆਪਣੀ ਜਾਨ ਬਚਾਉਣ ਲਈ ਭੱਜਣ ਦੀ ਕੋਸ਼ਿਸ਼ ਕੀਤੀ ਪਰੰਤੂ ਹਮਲਾਵਰਾਂ ਨੇ ਉਸ ਦਾ ਪਿੱਛਾ ਕਰਕੇ ਗੋਲੀਆਂ ਨਾਲ ਮਾਰ ਮੁਕਾਇਆ ਸੀ। ਕਤਲ ਤੋਂ ਅਗਲੇ ਦਿਨ ਹੀ ਬੰਬੀਹਾ ਗੈਂਗ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਇਸ ਘਟਨਾ ਦੀ ਜ਼ਿੰਮੇਵਾਰੀ ਲੈ ਲਈ ਸੀ। ਮੁੱਢਲੀ ਜਾਂਚ ਵਿੱਚ ਇਹ ਸਾਹਮਣੇ ਆਇਆ ਸੀ ਕਿ ਇਹ ਕਤਲ ਬੰਬੀਹਾ ਗੈਂਗ ਅਤੇ ਲਾਰੈਂਸ ਬਿਸ਼ਨੋਈ ਗੈਂਗ ਵਿਚਕਾਰ ਦੁਸ਼ਮਣੀ ਦਾ ਨਤੀਜਾ ਸੀ। ਇਸ ਸਾਜ਼ਿਸ਼ ਵਿੱਚ ਬੰਬੀਹਾ ਗੈਂਗ ਦੇ ਮੁਖੀ ਲੱਕੀ ਪਟਿਆਲ ਦਾ ਨਾਮ ਵੀ ਸਾਹਮਣੇ ਆਇਆ ਸੀ।

ਮੋਹਾਲੀ ਦੀ ਅਦਾਲਤ ਵੱਲੋਂ ਦੋਸ਼ੀਆਂ ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ ਵਿੱਕੀ ਮਿੱਡੂਖੇੜਾ ਦੇ ਵੱਡੇ ਭਰਾ ਅਜੇਪਾਲ ਸਿੰਘ ਨੇ ਕਿਹਾ ਕਿ ਫ਼ਿਲਹਾਲ ਤਾਂ ਸ਼ੁਰੂਆਤ ਹੀ ਹੋਈ ਹੈ। ਪੂਰੀ ਤਰ੍ਹਾਂ ਇਨਸਾਫ਼ ਮਿਲਣਾ ਅਜੇ ਬਾਕੀ ਹੈ। ਵਿੱਕੀ ਮਿੱਡੂਖੇੜਾ ਦੇ ਕੇਸ ਦੀ ਪੈਰਵੀ ਕਰ ਰਹੇ ਵਕੀਲ ਨੇ ਸਜ਼ਾ ‘ਤੇ ਸੰਤੁਸ਼ਟੀ ਪ੍ਰਗਟਾਈ ਹੈ।

ਪੀ.ਯੂ. ਚੰਡੀਗੜ੍ਹ ਦੀ ਵਿਦਿਆਰਥੀ ਜਥੇਬੰਦੀ ਸਟੂਡੈਂਟਸ ਆਰਗੇਨਾਈਜੇਸ਼ਨ ਆਫ਼ ਪੰਜਾਬ ਯੂਨੀਵਰਸਿਟੀ (SOPU) ਦਾ ਸਰਗਰਮ ਆਗੂ ਵਿੱਕੂ ਮਿੱਡੂਖੇੜਾ ਵਿਦਿਆਰਥੀ ਸਫਾਂ ਵਿੱਚ ਕਾਫੀ ਮਕਬੂਲ ਰਿਹਾ ਸੀ। ਬਾਅਦ ਵਿੱਚ ਵਿੱਕੀ ਮਿੱਡੂਖੇੜਾ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਦਾ ਇੰਚਾਰਜ ਬਣ ਗਿਆ ਸੀ। ਵਿੱਕੀ ਮਿੱਡੂਖੇੜਾ ਦੀ ਬਾਦਲ ਪਰਿਵਾਰ ਨਾਲ ਕਾਫੀ ਨੇੜਤਾ ਸੀ।

Share

ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਲਈ 10 ਦਿਨ ਦੀ ਪੈਰੋਲ ਦੇਣ ਦੀ ਕੀਤੀ ਮੰਗ, ਪੜ੍ਹੋ ਮੁੱਖ ਮੰਤਰੀ ਨੇ ਚਿੱਠੀ ਵਿੱਚ ਕੀ ਲਿਖਿਆ !

ਸ਼ਹੀਦ ਊਧਮ ਸਿੰਘ ਸਬੰਧੀ ਤੱਥ: ਕੱਚ ਅਤੇ ਸੱਚ ਦਾ ਨਿਬੇੜਾ

Surrey Police Honours Moti Johal for Heroic Rescue of Child in Traffic

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News