• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Friday March 27, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਪੰਜਾਬ ਸਰਕਾਰ ਨੇ ਛੇੜੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ

https://www.surreynewsbc.com/wp-content/uploads/2025/03/IMG_9424.jpeg
ਸਟਾਫ ਰਿਪੋਰਟ
March 1, 2025 9:00am

ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਹਰ ਜਗ੍ਹਾ ਪੁਲਿਸ ਦਾ ਐਕਸ਼ਨ!!
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਤਸਕਰਾਂ ਨੂੰ ਪਈਆਂ ਭਾਜੜਾਂ।

ਚੰਡੀਗੜ੍ਹ- ਪੰਜਾਬ ਵਿੱਚ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸੂਬਾ ਸਰਕਾਰ ਨੇ ਵੱਡੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਤੇ ਐੱਸ.ਐੱਸ.ਪੀਜ਼ ਨੂੰ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਆਦੇਸ਼ ਦਿੱਤੇ ਹਨ।
ਉਨ੍ਹਾਂ ਨੇ ਕਿਹਾ ਕਿ ਇਹ ਇਤਿਹਾਸਕ ਪਲ ਹੈ ਕਿਉਂਕਿ ਸੂਬਾ ਸਰਕਾਰ ਨੇ ਨਸ਼ਿਆਂ ਪ੍ਰਤੀ ਕਿਸੇ ਵੀ ਤਰ੍ਹਾਂ ਦਾ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ ਅਤੇ ਇਸ ਲਾਹਨਤ ਦੇ ਖਿਲਾਫ਼ ਵਿਆਪਕ ਜੰਗ ਸ਼ੁਰੂ ਕਰ ਰਹੀ ਹੈ।

ਮਾਨ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਨਸ਼ਾ ਤਸਕਰਾਂ ਦੇ ਠਿਕਾਣਿਆਂ ‘ਤੇ ਛਾਪੇ ਮਾਰੇ ਹਨ। ਪੁਲਿਸ ਵਿਭਾਗ ਵੱਲੋਂ ਵਿੱਢੀ ਮੁਹਿੰਮ ਤਹਿਤ 12,000 ਤੋਂ ਵਧੇਰੇ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ ਅਤੇ ਲਗਭਗ 750 ਤੋਂ ਵਧੇਰੇ ਥਾਂਵਾਂ ‘ਤੇ ਛਾਪੇ ਮਾਰੇ ।ਸੂਬੇ ਦੇ ਉੱਚ ਪੁਲਿਸ ਅਧਿਕਾਰੀਆਂ ਦੀ ਅਗਵਾਈ ਹੇਠ ਪੁਲਿਸ ਵਿਭਾਗ ਦੇ ਮੁਲਾਜ਼ਮਾਂ ਨੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਨਸ਼ਾ ਤਸਕਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕਰਕੇ ਤਲਾਸ਼ੀ ਲਈ ਹੈ। ਪੁਲਸ ਮੁਲਾਜ਼ਮ ਬੰਦ ਪਏ ਘਰਾਂ ਦੇ ਅੰਦਰ ਵੜ ਕੇ ਵੀ ਸਮਾਨ ਦੀ ਫਰੋਲਾ-ਫਰਾਲੀ ਕਰਦੇ ਰਹੇ ।

ਨਸ਼ਾ ਵੇਚ ਕੇ ਕਾਰੋਬਾਰ ਖੜ੍ਹਾ ਕਰਨ ਵਾਲੇ ਲੋਕਾਂ ਦੇ ਮਨਾਂ ਵਿੱਚ ਦਹਿਸ਼ਤ ਪੈਦਾ ਕਰਨ ਲਈ ਪੁਲਿਸ ਨੇ ਨਸ਼ੇ ਦੇ ਸੌਦਾਗਰਾਂ ਦੇ ਘਰ ਢਾਹੁਣ ਦੀ ਮੁਹਿੰਮ ਵੀ ਵਿੱਢੀ ਹੋਈ ਹੈ । ਪੰਜਾਬ ਪੁਲਿਸ ਹੁਣ ਤੱਕ ਨਸ਼ਾ ਤਸਕਰੀ ਦੇ ਮੁਲਜ਼ਮਾਂ ਦੇ 6 ਘਰਾਂ ਉੱਤੇ ਇਹ ਕਾਰਵਾਈ ਕਰ ਚੁੱਕੀ ਹੈ। ਲੁਧਿਆਣਾ ਵਿੱਚ 4 ਘਰਾਂ ਉੱਤੇ ਬੁਲਡੋਜ਼ਰ ਚਲਾਇਆ ਗਿਆ, ਜਦਕਿ ਪਟਿਆਲਾ ਅਤੇ ਰੋਪੜ ਵਿੱਚ ਇੱਕ-ਇੱਕ ਘਰ ਉੱਤੇ ਬੁਲਡੋਜ਼ਰ ਚੱਲਿਆ ਹੈ। ਪੰਜਾਬ ਪੁਲਿਸ ਨੇ ਘਰਾਂ ਉੱਤੇ ਬੁਲਡੋਜ਼ਰ ਚਲਾਉਣ ਦੀ ਕਾਰਵਾਈ ਨੂੰ ‘ਡਰੱਗ ਮਾਫੀਆ’ ਖ਼ਿਲਾਫ਼ ਮੁਹਿੰਮ ਦੱਸਿਆ ਹੈ।

ਆਮ ਆਦਮੀ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ‘’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ‘ਚ ਜਿੱਥੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈਆਂ ਜਾਰੀ ਹਨ, ਉੱਥੇ ਹੀ ਨਸ਼ਾ ਪੀੜਤਾਂ ਨੂੰ ਵੀ ਗੁਨਾਹਗਾਰ ਦੀ ਬਜਾਏ ਮਰੀਜ਼ ਵਜੋਂ ਵਿਚਾਰਿਆ ਜਾ ਰਿਹਾ ਹੈ ਅਤੇ ਉਹਨਾਂ ਦੇ ਸਹੀ ਇਲਾਜ ਦੇ ਪ੍ਰਬੰਧ ਵੀ ਇਸ ਮੁਹਿੰਮ ਦਾ ਹਿੱਸਾ ਹਨ। ਪੰਜਾਬ ਦੀਆਂ ਸਾਰੀਆਂ ਧਾਰਮਿਕ ਅਤੇ ਸਮਾਜਿਕ ਜੱਥੇਬੰਦੀਆਂ ਦੇ ਨਾਲ਼-ਨਾਲ਼ ਸਮੂਹ ਪੰਜਾਬ ਵਾਸੀਆਂ ਨੂੰ ਵੀ ਅਪੀਲ ਹੈ ਕਿ ਇਸ ਨੇਕ ਮੁਹਿੰਮ ‘ਚ ਸੂਬਾ ਸਰਕਾਰ ਦਾ ਸਾਥ ਦੇ ਕੇ ਇਸ ਨੂੰ ਮੁਕੰਮਲ ਕਾਮਯਾਬ ਕਰਨ।

 

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News